ਲੁਧਿਆਣਾ/23 ਜੂਨ – ਮੌਜੂਦਾ ਸਮੇਂ ਦੀ ਸਿੱਖ ਫੁੱਲਵਾੜੀ ਨੂੰ ਆਪਣੇ ਧਰਮ,ਵਿਰਸੇ ਤੇ ਇਤਿਹਾਸ ਨਾਲ ਜੋੜਨ, ਖਾਸ ਕਰਕੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਵੱਲੋ ਬਖਸ਼ੀ ਗੁਰਬਾਣੀ ਕੀਰਤਨ ਦੀ ਵਿਰਾਸਤੀ ਕਲਾ ਨੂੰ ਸਿਖਾਉਣ ਤੇ ਗਾਇਨ ਕਰਵਾਉਣ ਅਤੇ ਮਾਡਰਨ ਢੰਗ ਨਾਲ ਉਨ੍ਹਾਂ ਅੰਦਰ ਗੁਰਮਤਿ ਤੇ ਅਧਾਰਿਤ ਗੁਣਨਾਤਮਕ ਤੇ ਕਲਾਨਾਤਮਕ ਰੁਚੀਆਂ ਨੂੰ ਉਭਾਰਨ ਲਈ ਗੁਰਮਤਿ ਟ੍ਰੇਨਿੰਗ ਕੈਪਾਂ ਰਾਹੀਂ ਕੀਤੇ ਜਾ ਰਹੇ ਉਪਰਾਲੇ ਸਮੁੱਚੀ ਕੌਮ ਲਈ ਪ੍ਰੇਣਨਾ ਦਾ ਸਰੋਤ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ.ਕੁਲਵਿੰਦਰ ਸਿੰਘ ਬੈਨੀਪਾਲ ਮੁੱਖ ਸੇਵਾਦਾਰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਅਰਬਨ ਅਸਟੇਟ ਫੇਸ-1ਦੁੱਗਰੀ ਲੁਧਿਆਣਾ ਵਿਖੇ ਸਿੱਖ ਮਿਸ਼ਨਰੀ ਕਾਲਜ ਪੱਖੋਵਾਲ ਰੋਡ ਸਰਕਲ ਲੁਧਿਆਣਾ ਵੱਲੋ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਆਯੋਜਿਤ ਕੀਤੇ ਗਏ ਗੁਰਮਤਿ ਸਿਖਲਾਈ ਕੈਂਪ ਦੀ ਸਮਾਪਤੀ ਮੌਕੇ ਇੱਕਤਰ ਹੋਈਆਂ ਸੰਗਤਾਂ, ਪ੍ਰਮੁੱਖ ਸ਼ਖਸ਼ੀਅਤਾਂ ਤੇ ਗੁਰਮਤਿ ਸਿਖਲਾਈ ਕੈਂਪ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ।
ਉਨ੍ਹਾਂ ਨੇ ਆਪਣੇ ਪ੍ਰਭਾਵਸ਼ਾਲੀ ਸੰਬੋਧਨ ਵਿੱਚ ਕਿਹਾ ਕਿ ਕੈਂਪ ਦੇ ਕੋਆਰਡੀਨੇਟਰ ਹਰਵਿੰਦਰ ਸਿੰਘ, ਪਰਵਿੰਦਰ ਸਿੰਘ,ਬੀਬੀ ਸੁਮਨਜੀਤ ਕੋਰ, ਬੀਬੀ ਤੇਜਿੰਦਰ ਕੌਰ ਅਤੇ ਉਨ੍ਹਾਂ ਦੀ ਟੀਮ ਦੇ ਮੈਬਰਾਂ ਵੱਲੋ ਨਵੇਕਲੀ ਪਹਿਲ ਕਦਮੀ ਕਰਦਿਆਂ ਹੋਇਆਂ ਬੱਚਿਆਂ ਲਈ ਲਗਾਇਆ ਗਿਆ ਗੁਰਮਤਿ ਟ੍ਰੇਨਿੰਗ ਕੈਂਪ” ਇੱਕ ਵੱਡਾ ਇਤਿਹਾਸਕ ਕਾਰਜ ਹੈ। ਜਿਸ ਲਈ ਮੈ ਸਿੱਖ ਮਿਸ਼ਨਰੀ ਕਾਲਜ ਪੱਖੋਵਾਲ ਰੋਡ ਸਰਕਲ ਲੁਧਿਆਣਾ
ਦੀ ਸਮੁੱਚੀ ਟੀਮ ਦੇ ਮੈਬਰਾਂ ਤੇ ਬੱਚਿਆਂ ਨੂੰ ਆਪਣੀ ਦਿਲੀ ਆਸੀਸ ਤੇ ਮੁਬਾਰਕਬਾਦ ਦਿੰਦਾ ਹਾਂ।ਇਸ ਦੌਰਾਨ ਉਚੇਚੇ ਤੌਰ ਤੇ ਬੱਚਿਆਂ ਨੂੰ ਆਪਣੀ ਨਿੱਘੀ ਆਸੀਸ ਦੇਣ ਲਈ ਪੁੱਜੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਨੇ ਕਿਹਾ ਕਿ ਗੁਰਬਾਣੀ ਕੀਰਤਨ ਕਰਨ ਦੀ ਪੱਧਤੀ ਨੂੰ ਸਿੱਖ ਬੱਚਿਆਂ ਅੰਦਰ ਉਭਾਰਨ ਦੇ ਲਈ ਵਿਸ਼ੇਸ਼ ਮੁਹਿੰਮ ਦੇ ਤਹਿਤ ਬੱਚਿਆਂ ਨੂੰ ਸ਼ੁੱਧ ਗੁਰਬਾਣੀ ਦਾ ਉਚਾਰਨ ਕਰਨ ਅਤੇ ਕੀਰਤਨ ਕਰਨ ਦੀ ਜੋ ਸਿਖਲਾਈ ਉਕਤ ਕੈਂਪ ਦੌਰਾਨ ਉਸਤਾਦਾਂ ਟੀਚਰਾਂ ਵੱਲੋ ਦਿੱਤੀ ਗਈ। ਉਹ ਇੱਕ ਸ਼ਲਾਘਾਯੋਗ ਕਾਰਜ ਹੈ।ਇਸ ਦੌਰਾਨ ਉਨ੍ਹਾਂ ਨੇ ਗੁਰਮਤਿ ਕੈਂਪ ਵਿੱਚ ਭਾਗ ਲੈਣ ਵਾਲੇ ਸਮੂਹ ਬੱਚਿਆਂ ਦੀ ਹੌਸਲਾ ਅਫਜਾਈ ਕਰਦਿਆਂ ਹੋਇਆ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਹ ਬੱਚੇ ਦਸਤਾਰ ਸਜਾਉਣ,ਕੀਰਤਨ ਕਰਨ ਤੇ ਜੰਗਜੂ ਖੇਡ ਗੱਤਕੇ ਦੀ ਸਿਖਲਾਈ ਪ੍ਰਾਪਤ ਕਰਕੇ ਕੌਮ ਦੇ ਲਈ ਚਾਨਣ ਦਾ ਮੁਨਾਰਾ ਬਣਨਗੇ।ਇਸ ਮੌਕੇ ਉਨਾਂ ਨੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੌਮ ਦੇ ਬੱਚਿਆਂ ਨੂੰ ਬਾਣੀ ਤੇ ਬਾਣੇ ਦੇ ਸਿਧਾਂਤ ਨਾਲ ਜੋੜਨ ਦੇ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣ ਤਾਂ ਕਿ ਗੁਰੂ ਨਾਨਕ ਸਾਹਿਬ ਵੱਲੋ ਲਗਾਈ ਸਿੱਖੀ ਦੀ ਫੁੱਲਵਾੜੀ ਹੋਰ ਮਹਿਕ ਸਕੇ।ਇਸ ਤੋ ਪਹਿਲਾਂ ਗੁਰਮਤਿ ਟ੍ਰੇਨਿੰਗ ਕੈਂਪ ਦੀ ਸਮਾਪਤੀ ਮੌਕੇ ਆਯੋਜਿਤ ਕੀਤੇ ਗਏ ਸਮਾਗਮ ਅੰਦਰ ਬੱਚਿਆਂ ਨੇ ਸਮੂਹਿਕ ਰੂਪ ਵਿੱਚ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਕੁਲਵਿੰਦਰ ਸਿੰਘ ਬੈਨੀਪਾਲ ਸਮੇਤ, ਭਾਈ ਮਨਜੀਤ ਸਿੰਘ ਪਠਾਨਕੋਟ ਤੇ ਕਈ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵੱਲੋ ਸਾਂਝੇ ਰੂਪ ਵਿੱਚ ਗੁਰਮਤਿ ਸਿਖਲਾਈ ਕੈਂਪ ਵਿੱਚ ਭਾਗ ਲੈਣ ਵਾਲੇ ਸਮੂਹ ਬੱਚਿਆਂ ਤੇ ਟੀਚਰ ਸਾਹਿਬਾਨ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਮੈਡਲ, ਸਰਟੀਫਿਕੇਟ ਤੇ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ ,ਪਰਮਿੰਦਰ ਸਿੰਘ ਅਤੇ ਤਰਲੋਕ ਸਿੰਘ ਸੱਚਦੇਵਾ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚੰਗਰ ਮਲਕੀਤ ਸਿੰਘ ਯਸ਼ਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ ਚਰਨਜੀਤ ਸਿੰਘ ਪਾਇਲ ਮਨਜੀਤ ਸਿੰਘ ਪਾਇਲ ਗੁਰਚਰਨ ਸਿੰਘ ਹਰਨੇਕ ਸਿੰਘ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸਚਦੇਵਾ ਜਗਜੀਵਨ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ ਤਰਲੋਕ ਸਿੰਘ ਮਨਿੰਦਰ ਸਿੰਘ ਅਤੇ ਗੁਰਦੁਵਾਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਪ੍ਰਮੁੱਖ ਬੀਬੀਆਂ ਕੁਲਜੀਤ ਕੌਰ ਬਲਵਿੰਦਰ ਕੌਰ ਬੱਤਰਾ ਬੀਬੀ ਦਵਿੰਦਰ ਕੌਰ ਸਿਮਰਨ ਕੌਰ ਕਰਮਜੀਤ ਕੌਰਅਤੇ ਅੰਮ੍ਰਿਤਪਾਲ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

