ਮਾਣ ਅਪਮਾਨ ਤੋ ਮੁਕਤ ਕਿਵੇ ਹੋ ਸਕਦੇ ? – ਕਥਾ ਵਿਚਾਰ ਗਿਆਨੀ ਹਰਪਾਲ ਸਿੰਘ ਫ਼ਤਹਿਗੜ੍ਹ ਸਾਹਿਬ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 25 ਜੂਨ 2025

ਨਿਊਜ਼ ਪੰਜਾਬ

ਮਾਣ ਅਪਮਾਨ ਤੋ ਮੁਕਤ ਕਿਵੇ ਹੋ ਸਕਦੇ ? – ਕਥਾ ਵਿਚਾਰ ਗਿਆਨੀ ਹਰਪਾਲ ਸਿੰਘ ਫ਼ਤਹਿਗੜ੍ਹ ਸਾਹਿਬ

Amrit wele da Mukhwaak,
Shri Harmandar Sahib, Amritsar,
Ang-826,25-06-2025,
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

*ਬਿਲਾਵਲੁ ਮਹਲਾ ੫ ॥*
*ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ* ॥੨॥੨੬॥੧੧੨॥

ਪਦਅਰਥ: ਸਿਮਰਿ = ਸਿਮਰ ਕੇ। ਕਲਿਆਣੁ = ਸੁਖ। ਉਪਾਧਿ = ਛਲ, ਧੋਖਾ। ਮਿਟੀ ਉਪਾਧਿ = ਕਿਸੇ ਦੀ ਕੀਤੀ ਚੋਟ ਸਫਲ ਨਹੀਂ ਹੁੰਦੀ। ਸਾਚਾ = ਸਦਾ ਕਾਇਮ ਰਹਿਣ ਵਾਲਾ। ਜਾਣੁ = ਸੁਜਾਨ।੧।ਰਹਾਉ।
ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ}। ਤਿਨਿ = ਉਸ (ਪ੍ਰਭੂ) ਨੇ। ਸੁਖਾਲੇ = ਸੁਖੀ। ਕਉ = ਨੂੰ। ਤਾਣੁ = ਸਹਾਰਾ। ਭੈ ਭੰਜਨ = ਸਾਰੇ ਡਰ ਦੂਰ ਕਰ ਸਕਣ ਵਾਲਾ। ਕਰਤੇ = ਕਰਦੇ ਹਨ। ਮਾਣੁ = ਫ਼ਖ਼ਰ, ਭਰੋਸਾ।੧।
ਮਿਤ੍ਰਾਈ = ਮਿਤ੍ਰਤਾ, ਪਿਆਰ ਦੀ ਸਾਂਝ। ਬੁਰਾਈ = ਭੈੜੀ ਚਿਤਵਨੀ। ਦ੍ਰੁਸਟ = ਦੁਸ਼ਟ, ਮੰਦਾ ਚਿਤਵਨ ਵਾਲੇ। ਦੂਤ = ਵੈਰੀ। ਛਾਣਿ = ਚੁਣ ਕੇ। ਸਹਜ = ਆਤਮਕ ਅਡੋਲਤਾ, ਸ਼ਾਂਤੀ। ਜੀਵੈ = ਜੀਊਂਦਾ ਹੈ, ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਗੁਣਹ ਵਖਾਣਿ = (ਪ੍ਰਭੂ ਦੇ) ਗੁਣ ਉਚਾਰ ਕੇ।੨।

ਅਰਥ: ਹੇ ਭਾਈ! ਜਿਸ ਭੀ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ, ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ। ਗੋਬਿੰਦ ਦਾ ਨਾਮ ਸਿਮਰ ਕੇ (ਉਸ ਦੇ ਅੰਦਰ) ਸੁਖ ਹੀ ਸੁਖ ਬਣ ਗਿਆ।੧।ਰਹਾਉ।
ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ (ਸੁਖੀ ਕਰਨ ਵਾਲਾ ਭੀ ਆਪ ਹੀ ਹੈ) । ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ। ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ। ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ।੧।
(ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ ਉਸ ਦਾ) ਬੁਰਾ ਚਿਤਵਨ ਵਾਲੇ ਵੈਰੀਆਂ ਨੂੰ ਚੁਣ ਕੇ ਕੱਢ ਦੇਂਦਾ ਹੈ (ਉਹਨਾਂ ਦੀ ਸਗੋਂ ਸੇਵਕ ਨਾਲ) ਪਿਆਰ ਦੀ ਸਾਂਝ ਬਣ ਜਾਂਦੀ ਹੈ (ਉਹਨਾਂ ਦੇ ਅੰਦਰੋਂ ਉਸ ਸੇਵਕ ਵਾਸਤੇ) ਵੈਰ ਭਾਵ ਮਿਟ ਜਾਂਦਾ ਹੈ। ਹੇ ਨਾਨਕ! ਸੇਵਕ ਦੇ ਹਿਰਦੇ ਵਿਚ ਸੁਖ ਆਤਮਕ ਅਡੋਲਤਾ ਅਤੇ ਬਹੁਤ ਆਨੰਦ ਬਣੇ ਰਹਿੰਦੇ ਹਨ। ਸੇਵਕ ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਿੰਦਾ ਹੈ।੨।੨੬।੧੧੨।

बिलावलु महला ५ ॥ गोबिदु सिमरि होआ कलिआणु ॥ मिटी उपाधि भइआ सुखु साचा अंतरजामी सिमरिआ जाणु ॥१॥ रहाउ ॥ जिस के जीअ तिनि कीए सुखाले भगत जना कउ साचा ताणु ॥ दास अपुने की आपे राखी भै भंजन ऊपरि करते माणु ॥१॥ भई मित्राई मिटी बुराई द्रुसट दूत हरि काढे छाणि ॥ सूख सहज आनंद घनेरे नानक जीवै हरि गुणह वखाणि ॥२॥२६॥११२॥ {पन्ना 826}

अर्थ: हे भाई! जिस मनुष्य ने हरेक दिल की जानने वाले सुजान प्रभू का नाम सिमरा, उस पर किसी की चोट कारगर ना हो सकी, उसके अंदर सदा कायम रहने वाला सुख पैदा हो गया। गोबिंद का नाम सिमर के (उसके अंदर) सुख ही सुख बन गया।1। रहाउ।
हे भाई! जिस प्रभू के ये सारे जीव-जंतु हैं (इनको) सुखी भी उसने खुद ही किया है (सुखी करने वाला भी स्वयं ही है)। प्रभू की भक्ति करने वालों को यही सदा कायम रहने वाला सहारा है। हे भाई! प्रभू अपने सेवकों की इज्जत स्वयं ही रखता है। भक्त उस प्रभू पर ही भरोसा रखते हैं, जो सारे डरों का नाश करने वाला है।1।
(हे भाई! जो मनुष्य प्रभू का नाम सिमरता है, प्रभू उसका) बुरा चितवने वाले वैरियों को चुन के निकाल देता है (उनकी बल्कि सेवक से) प्यार की सांझ बन जाती है (उनके अंदर से उस सेवक की बाबत) वैर भाव मिट जाता है। हे नानक! सेवक के हृदय में सुख आत्मिक अडोलता और बहुत सारा आनंद बना रहता है। सेवक परमात्मा के गुण उचार-उचार के आत्मिक जीवन प्राप्त करता रहता है।2।26।112।
Bilaaval, Fifth Mehl:

Meditating in remembrance on the Lord of the Universe, I am emancipated.

Suffering is eradicated, and true peace has come, meditating on the Inner-knower, the Searcher of hearts. ||1||Pause||

All beings belong to Him – He makes them happy. He is the true power of His humble devotees.

He Himself saves and protects His slaves, who believe in their Creator, the Destroyer of fear. ||1||

I have found friendship, and hatred has been eradicated; the Lord has rooted out the enemies and villains.

Nanak has been blessed with celestial peace and poise and total bliss; chanting the Glorious Praises of the Lord, he lives. ||2||26||112||

ਵਾਹਿਗੁਰੂ ਜੀ ਕਾ ਖਾਲਸਾ ।।
ਵਾਹਿਗੁਰੂ ਜੀ ਕੀ ਫਤਿਹ ਜੀ।।