ਸ਼੍ਰੀ ਕੀਰਤਨ ਸੇਵਾ ਸੁਸਾਇਟੀ ਵੱਲੋ ਲੋੜਵੰਦਾ ਨੂੰ ਰਾਸ਼ਨ  ਕਿੱਟਾਂ ਵੰਡੀਆਂ 

 

ਲੁਧਿਆਣਾ,30 ਜੂਨ( ਆਰ ਐਸ ਖ਼ਾਲਸਾ ) ਮੁਨੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਸ਼੍ਰੀ ਕੀਰਤਨ ਸੇਵਾ ਸੁਸਾਇਟੀ (ਰਜਿ.) ਦੇ ਵੱਲੋ ਅੱਜ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਥਿਤ ਆਪਣੇ ਦਫਤਰ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਹੋਇਆ ਬੇਸਹਾਰਾ ਇਸਤਰੀਆਂ ਦੀ ਮਦੱਦ ਕਰਨ ਹਿੱਤ ਉਨ੍ਹਾਂ ਨੂੰ ਸੁਸਾਇਟੀ ਦੇ ਵੱਲੋ ਨਿਸ਼ਕਾਮ ਰੂਪ ਵਿੱਚ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਸੁਸਾਇਟੀ ਦੇ ਸਰਪ੍ਰਸਤ ਮਾਸਟਰ ਤਰਲੋਚਨ ਸਿੰਘ ਤੇ ਮੁੱਖ ਸੇਵਾਦਾਰ ਸ.ਪ੍ਰੇਮ ਸਿੰਘ ਨੇ ਸਾਂਝੇ ਤੌਰ ਤੇ ਕਿਹਾ ਕਿ ਗੁਰੂ ਸਹਿਬਾਨ ਵੱਲੌਂ ਬਖਸ਼ੇ ਸੇਵਾ ਸਕੰਲਪ ਤੇ ਪਹਿਰਾ ਦੇ ਕੇ ਮੁਨੱਖਤਾ ਦੀ ਸੇਵਾ ਕਰਨਾ ਸਭ ਤੋਂ ਉੱਤਮ ਸੇਵਾ ਹੈ। ਇਸੇ ਸੇਵਾ ਮਿਸ਼ਨ ਤੇ ਚੱਲਦਿਆਂ ਸਤਿਗੁਰੂ ਦੀ ਆਪਾਰ ਬਖਸ਼ਿਸ਼ ਸਦਕਾ ਸ਼੍ਰੀ ਕੀਰਤਨ ਸੇਵਾ ਸੁਸਾਇਟੀ (ਰਜਿ.) ਪਿਛਲੇ ਕਈ ਸਾਲਾਂ ਤੋਂ ਨਿਸ਼ਕਾਮ ਰੂਪ ਵਿੱਚ ਮੁਨੱਖੀ ਭਲਾਈ ਕਾਰਜਾਂ ਵਿੱਚ ਜੁੱਟੀ ਹੋਈ ਹੈ। ਜਿਸ ਦੇ ਅੰਤਰਗਤ ਸੁਸਾਇਟੀ ਵੱਲੋਂ ਜਿੱਥੇ ਲੋਕਾਂ ਨੂੰ ਫਰੀ ਮੈਡੀਕਲ ਸੇਵਾਵਾਂ ਦਿੱਤੀਆਂ ਜ਼ਾਦੀਆਂ ਹਨ, ਅੱਖਾਂ ਦੇ ਫਰੀ ਚੈਕਅੱਪ ਕੈਪ ਮਰੀਜ਼ਾਂ ਲਈ ਲਗਾਏ ਜਾਂਦੇ ਹਨ ਅਤੇ ਲੌੜਵੰਦ ਵਿਧਵਾਵਾਂ ਦੀ ਮੱਦਦ ਕਰਨ ਹਿੱਤ ਉਨ੍ਹਾਂ ਨੂੰ ਸੁਸਾਇਟੀ ਵੱਲੋਂ ਹਰ ਮਹੀਨੇ ਨਿਸ਼ਕਾਮ ਰੂਪ ਵਿੱਚ ਰਾਸ਼ਨ ਵੀ ਵੰਡਿਆ ਜਾਂਦਾ ਹੈ। ਇਸ ਤੋ ਇਲਾਵਾ ਸੁਸਾਇਟੀ ਵੱਲੋਂ ਲੁਧਿਆਣਾ ਸ਼ਹਿਰ ਵਿਖੇ ਲੜਕੀਆਂ ਨੂੰ ਸਿਲਾਈ ਕਢਾਈ ਦੀ ਸਿਖਲਾਈ ਦੇਣ ਲਈ ਦੋ ਸਲਾਈ ਸੈਟਰ ਵਿ ਚਲਾਏ ਜਾ ਰਹੇ ਹਨ।ਇਸ ਮੌਕੇ ਸੁਸਾਇਟੀ ਦੀ ਰਾਸ਼ਨ ਵੰਡ ਇੰਨਚਾਰਜ ਬੀਬੀ ਬਲਦੇਵ ਕੌਰ ਤੇ ਸ. ਸੁਰਿੰਦਰ ਸਿੰਘ ਨੇ ਦੱਸਿਆ ਕਿ ਲੋੜਵੰਦ ਵਿਧਵਾਵਾਂ ਦੀ ਮੱਦਦ ਕਰਨ ਦੇ ਮਨੋਰਥ ਨਾਲ ਪਿਛਲੇ ਲੰਬੇ ਸਮੇਂ ਤੋਂ ਚਲ ਰਹੀ ਸੇਵਾ ਨੂੰ ਨਿਰੰਤਰ ਜਾਰੀ ਜਾਰੀ ਰੱਖਣ ਲਈ ਸੁਸਾਇਟੀ ਦੇ ਸਮੂਹ ਮੈਬਰਾਂ ਵੱਲੋਂ ਆਪਣਾ ਬਣਦਾ ਯੋਗਦਾਨ ਸੇਵਾ ਕਾਰਜਾਂ ਵਿੱਚ ਪਾਇਆ ਜਾ ਰਿਹਾ ਹੈ।

ਅੱਜ ਅਸੀਂ 40 ਦੇ ਕਰੀਬ ਲੋੜਵੰਦ ਵਿਧਵਾਵਾਂ ਦੀ ਮੱਦਦ ਕਰਦਿਆਂ ਉਨ੍ਹਾਂ ਨੂੰ ਨਿਸ਼ਕਾਮ ਰੂਪ ਵਿੱਚ ਰਾਸ਼ਨ ਦੀਆਂ ਕਿੱਟਾਂ ਤਕਸੀਮ ਕੀਤੀਆਂ ਹਨ। ਇਸ ਸਮੇਂ ਸੁਸਾਇਟੀ ਦੇ ਸਰਪ੍ਰਸਤ ਮਾਸਟਰ ਤਰਲੋਚਨ ਸਿੰਘ, ਸ.ਪ੍ਰੇਮ ਸਿੰਘ ਮੁੱਖ ਸੇਵਾਦਾਰ,ਮਨਪ੍ਰੀਤ ਸਿੰਘ ,ਰਮਨਜੋਤ ਸਿੰਘ ਸੋਨੂੰ,ਰਮਨਦੀਪ ਸਿੰਘ, ਪਵਨਪ੍ਰੀਤ ਸਿੰਘ,ਗੁਰਿੰਦਰ ਸਿੰਘ ਦੀਪ,ਮਨਿੰਦਰ ਸਿੰਘ,ਸਰਗੁਨਪ੍ਰੀਤ ਕੌਰ, ਆਦਿ ਹਾਜਰ ਸਨ।