ਦੁੱਗਰੀ ਵਿਖ਼ੇ ਗੁ.ਸਾਹਿਬ ਬ੍ਰਹਮ ਬੁੰਗਾ ਦੋਦੜਾ ਜੱਥੇ ਵੱਲੋ ਨਾਮ ਸਿਮਰਨ ਤੇ ਕੀਰਤਨ ਸਮਾਗਮ – ਗੱਤਕਾ ਕਲਾਸ ਦੀ ਆਰੰਭਤਾ

*ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਨੁੱਖਤਾ ਦਾ ਸਰਵੋਤਮ ਤੇ ਅਦੁੱਤੀ ਗ੍ਰੰਥ -ਬੈਨੀਪਾਲ*  ਸਮਾਗਮ ਦੌਰਾਨ ਵੱਡੀ ਗਿਣਤੀ ‘ਚ ਸੰਗਤਾਂ ਨੇ ਭਰੀਆਂ ਹਾਜ਼ਰੀਆ

ਨਿਊਜ਼ ਪੰਜਾਬ

ਲੁਧਿਆਣਾ, 4 ਜੁਲਾਈ – ਸਮੁੱਚੇ ਸੰਸਾਰ ਦੇ ਧਰਮ ਗ੍ਰੰਥਾਂ ਵਿਚੋਂ ਕੇਵਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਇਕ ਅਜਿਹਾ ਧਰਮ ਗ੍ਰੰਥ ਹੈ, ਜਿਸ ਨੂੰ ਗੁਰੂ ਸਾਹਿਬਾਨ ਨੇ ਆਪਣੇ ਕਰ ਕਮਲਾਂ ਨਲ ਸੰਪਾਦਿਤ ਕੀਤਾ।ਇਸ ਲਈ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਨੁੱਖਤਾ ਦਾ ਸਰਵੋਤਮ ਧਾਰਮਿਕ, ਵਿਲੱਖਣ, ਸਰਬ-ਸਾਂਝਾ ਅਤੇ ਅਦੁੱਤੀ ਗ੍ਰੰਥ ਹੈ।ਜਿਸ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ ਅਤੇ ਲੱਖਾਂ ਪ੍ਰਾਣੀ ਰੋਜ਼ ਨਮਸਕਾਰ ਕਰਕੇ ਅਪਣੇ ਜੀਵਨ ਦੇ ਕਲਿਆਣ ਲਈ ਅਰਦਾਸ ਕਰਦੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਲੁਧਿਆਣਾ ਦੇ ਮੁੱਖ ਸੇਵਾਦਾਰ ਸ.ਕੁਲਵਿੰਦਰ ਸਿੰਘ ਬੈਨੀਪਾਲ ਨੇ ਅੱਜ ਗੁਰਦੁਆਰਾ ਸਾਹਿਬ ਵਿਖੇ

ਗੁ.ਸਾਹਿਬ ਬ੍ਰਹਮ ਬੁੰਗਾ ਦੋਦੜਾ ਦੀ ਸੰਗਤ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ

ਆਯੋਜਿਤ ਕੀਤੇ ਗਏ ਨਾਮ ਸਿਮਰਨ ਤੇ ਕੀਰਤਨ ਸਮਾਗਮ ਅੰਦਰ ਵੱਡੀ ਗਿਣਤੀ ਵਿੱਚ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ।ਇਸ ਦੌਰਾਨ ਸ.ਬੈਨੀਪਾਲ ਨੇ ਗੁ.ਸਾਹਿਬ ਬ੍ਰਹਮ ਬੁੰਗਾ ਦੋਦੜਾ ਦੀ ਸੰਗਤ ਵੱਲੋ ਗੁਰਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਦੇ ਲਈ ਨਿੰਰਤਰ ਚਲਾਈ ਜਾ ਰਹੀ ਕੀਰਤਨ ਸਮਾਗਮਾਂ ਦੀ ਲੜੀ ਨੂੰ ਇੱਕ ਸ਼ਲਾਘਾਯੋਗ ਕਾਰਜ ਦੱਸਦਿਆਂ ਕਿਹਾ ਕਿ ਸੰਗਤਾਂ ਨੂੰ ਨਾਮ ਸਿਮਰਨ ਤੇ ਗੁਰਬਾਣੀ ਨਾਲ ਜੋੜਨ ਦੇ ਲਈ ਇਸ ਤਰ੍ਹਾਂ ਦੇ ਧਰਮ ਪ੍ਰਚਾਰ ਦੇ ਕਾਰਜ ਸਮੁੱਚੀ ਕੌਮ ਲਈ ਪ੍ਰੇਣਾ ਦਾਇਕ ਹਨ।ਉਨ੍ਹਾਂ ਨੇ ਨਾਮ ਸਿਮਰਨ ਤੇ ਕੀਰਤਨ ਸਮਾਗਮ ਦਾ ਆਨੰਦ ਮਾਣ ਰਹੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ।ਇਸ ਤੋ ਪਹਿਲਾਂ

ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਨਾਮ ਸਿਮਰਨ ਤੇ ਕੀਰਤਨ ਸਮਾਗਮ ਅੰਦਰ ਸੰਗਤਾਂ ਨੇ ਵਾਹਿਗੁਰੂ ਸਿਮਰਨ ਸਾਧਨਾਂ ਕਰਕੇ ਅਧਿਆਤਮਕ ਤੇ ਰੂਹਾਨੀਅਤ ਦੇ ਸਕੂਨ ਦੀ ਪ੍ਰਾਪਤੀ ਕੀਤੀ ਉੱਥੇ ਗੁਰੂ ਮਹਾਰਜ ਵੱਲੋਂ ਉਚਰੀ ਇਲਾਹੀ ਬਾਣੀ ਦਾ ਆਨੰਦਮਈ ਕੀਰਤਨ ਕਰਕੇ ਸਮੁੱਚੇ ਕੀਰਤਨ ਸਮਾਗਮ ਨੂੰ ਨਾਮ ਰਸ ਦੇ ਰੰਗ ਵਿੱਚ ਰੰਗ ਦਿੱਤਾ।

ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਫੇਸ 1 ਵਿੱਚ ਜੈਕਾਰਿਆ ਦੀ ਗੂੰਜ ‘ਚ ਗੱਤਕਾ ਸਿਖਲਾਈ ਕਲਾਸ ਦੀ ਹੋਈ ਆਰੰਭਤ

****************************

ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਲੁਧਿਆਣਾ ਵਿਖੇ ਇਲਾਕੇ ਦੇ ਬੱਚਿਆਂ ਨੂੰ ਵਿਰਾਸਤੀ ਜੰਗਜੂ ਖੇਡ ਗੱਤਕੇ ਦੀ ਸਿਖਲਾਈ ਦੇਣ ਲਈ ਵਿਸੇ਼ਸ਼ ਤੌਰ ਤੇ ਆਰੰਭ ਕੀਤੀ ਗਈ ਗੱਤਕਾ ਕਲਾਸ ਦੀ ਰਸਮੀ ਆਰੰਭਤਾ ਕਰਵਾਉਦਿਆ ਹੋਇਆ

ਗੁਰੂਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ.ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਖਸ਼ੀ ਵਿਰਾਸਤੀ ਖੇਡ ਗੱਤਕਾ ਨੂੰ ਹੋਰ ਮਾਣ ਸਤਿਕਾਰ ਦਿਵਾਉਣ ਹਿੱਤ ਸਾਨੂੰ ਸਾਰਿਆਂ ਨੂੰ ਸਾਂਝੇ ਤੌਰ ਤੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਆਪਣੀ ਅਮੀਰ ਵਿਰਾਸਤੀ ਖੇਡ ਨਾਲ ਜੋੜਿਆ ਜਾ ਸਕੇ।

ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਉਨ੍ਹਾਂ ਅੰਦਰ

ਦ੍ਰਿੜ ਵਿਸ਼ਵਾਸ, ਪ੍ਰਭੂ ਭਗਤੀ ਤੇ ਸੂਰਬੀਰਤਾ ਦੀ ਭਾਵਨਾ ਪੈਦਾ ਕਰਨ ਦੇ

ਉਦੇਸ਼ ਦੀ ਪੂਰਤੀ ਲਈ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋ ਗੁਰਦੁਆਰਾ ਸਾਹਿਬ ਵਿਖੇ ਹਫਤੇ ਦੇ ਦੋ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਸਾ਼ਮ5ਤੋ 6 ਵੱਜੇ ਤੱਕ ਗੱਤਕਾ ਸਿਖਲਾਈ ਦੀ ਕਲਾਸ ਲਗਾਈ ਜਾਇਆ ਕਰੇਗੀ ਜਿਸ ਅੰਦਰ ਪ੍ਰਮੁੱਖ ਗੱਤਕਾ ਉਸਤਾਦਾਂ ਵੱਲੋ ਬੱਚਿਆਂ ਨੂੰ ਗੱਤਕੇ ਦੀ ਸਿਖਲਾਈ ਦਿੱਤੀ ਜਾਵੇਗੀ!ਸ. ਬੈਨੀਪਾਲ ਨੇ ਇਲਾਕੇ ਦੇ ਸਮੂਹ ਨੌਜਵਾਨਾਂ ਤੇ ਬੱਚਿਆਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਗੱਤਕਾ ਸਿਖਲਾਈ ਕਲਾਸ ਵਿੱਚ ਆ ਕੇ ਇਸ ਵਿਰਾਸਤੀ ਖੇਡ ਦਾ ਵੱਧ ਤੋ ਵੱਧ ਲਾਹਾ ਲੈਣ ਅਤੇ ਆਪਣੇ ਸਰੀਰ ਨੂੰ ਮਜ਼ਬੂਤੀ ਪ੍ਰਦਾਨ ਕਰਕੇ ਰਿਸ਼ਟ ਪੁਸ਼ਟ ਬਣਨ!

ਇਸ ਮੌਕੇ ਉਨ੍ਹਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਗੱਤਕਾ ਕਲਾਸ ਦੀ ਆਰੰਭਤਾ ਕੀਤੀ ਅਤੇ ਗੱਤਕਾ ਖਿਡਾਰੀਆਂ ਦੇ ਪ੍ਰਦਰਸ਼ਨ ਨੂੰ ਦੇਖਿਆ।ਇਸ ਸਮੇ ਉਨ੍ਹਾਂ ਦੇ ਨਾਲ ਗੁਰਦੁਆਰਾ ਸਾਹਿਬ ਦੇ ਚੇਅਰਮੈਨ

ਸ. ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਯਸ਼ਪਾਲ ਸਿੰਘ ਤਰਲੋਕ ਸਿੰਘ ਸੱਚਦੇਵਾ ਰਜਿੰਦਰ ਸਿੰਘ ਭਾਟੀਆ ਬਲਬੀਰ ਸਿੰਘ ਗੁਰਦੀਪ ਸਿੰਘ ਕਾਲੜਾ ਪਰਮਜੀਤ ਸਿੰਘ ਸਰਬਜੀਤ ਸਿੰਘ ਚੰਗਰ ਮਲਕੀਤ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਮਨਜੀਤ ਸਿੰਘ ਚਰਨਜੀਤ ਸਿੰਘ ਅਤੇ ਕ੍ਰਿਪਾਲ ਸਿੰਘ ਕਾਲੜਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਗੁਰਬਾਣੀ ਕੀਰਤਨ ਕਰਨ ਵਾਲੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਗੁਰੂਘਰ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਵੱਲੋ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਸੰਗਤਾਂ ਦਾ ਧੰਨਵਾਦ ਵੀ ਪ੍ਰਗਟ ਕੀਤਾ ਗਿਆ। ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਸ. ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਯਸ਼ਪਾਲ ਸਿੰਘ ਤਰਲੋਕ ਸਿੰਘ ਸੱਚਦੇਵਾ ਰਜਿੰਦਰ ਸਿੰਘ ਭਾਟੀਆ ਬਲਬੀਰ ਸਿੰਘ ਗੁਰਦੀਪ ਸਿੰਘ ਕਾਲੜਾ ਪਰਮਜੀਤ ਸਿੰਘ ਅਵਤਾਰ ਸਿੰਘ ਅਰਜਨ ਸਿੰਘ ਦਰਸ਼ਨ ਸਿੰਘ ਸੋਨਪਾਲ ਵਿਰਨਜੀਤ ਸਿੰਘ ਸੋਨਪਾਲ ਹਰਮੀਤ ਸਿੰਘ ਐਡਵੋਕੇਟ ਰਜਿੰਦਰ ਪਾਲ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸ਼ਪਾਲ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਮਨਜੀਤ ਸਿੰਘ ਚਰਨਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।