ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਤੋਂ ਵਾਪਸ ਆ ਰਹੇ ਪੰਜਾਬੀਆਂ/ਐਨ.ਆਰ.ਆਈਜ਼ ਦੀ ਸਹੂਲਤ ਲਈ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੁਵਿਧਾ ਕੇਂਦਰ ਸਥਾਪਤ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਵਾਪਸ ਆ ਰਹੇ ਲੋਕਾਂ ਨੂੰ ਆਪੋ-ਆਪਣੇ ਜ਼ਿਲਿ•ਆਂ ਤੱਕ ਪਹੁੰਚਾਉਣ ਲਈ ਬਿਹਤਰ ਤਾਲਮੇਲ ਅਤੇ ਅਗਲੇਰੇ ਸਫ਼ਰ ਨੂੰ ਯਕੀਨੀ ਬਣਾਉਣ ਲਈ ਆਖਿਆ

ਨਿਊਜ਼ ਪੰਜਾਬ

ਚੰਡੀਗੜ•, 20 ਮਈ- ਪੰਜਾਬ ਸਰਕਾਰ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ, ਨਵੀਂ ਦਿੱਲੀ ਵਿਖੇ ਸੁਵਿਧਾ ਕੇਂਦਰ ਸਥਾਪਤ ਕੀਤਾ ਹੈ ਜਿਸ ਨਾਲ ਵਿਸ਼ੇਸ਼ ਉਡਾਨਾਂ ਰਾਹੀਂ ਵਿਦੇਸ਼ਾਂ ਤੋਂ ਵਾਪਸ ਆ ਰਹੇ ਪੰਜਾਬੀਆਂ ਨੂੰ ਸੂਬੇ ਵਿੱਚ ਉਨ•ਾਂ ਦੇ ਸਬੰਧਤ ਜ਼ਿਲਿ•ਆਂ ‘ਚ ਭੇਜਣ ਲਈ ਮਦਦ ਕੀਤੀ ਜਾਵੇਗੀ ਜਿੱਥੇ ਉਨ•ਾਂ ਨੂੰ ਸੰਸਥਾਗਤ ਏਕਾਂਤਵਾਸ ਵਿੱਚ ਰਹਿਣਾ ਪਵੇਗਾ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸੁਵਿਧਾ ਕੇਂਦਰ ਵਿਖੇ ਆਵਾਜਾਈ ਦੀ ਸਹੂਲਤ ਦਾ ਬੰਦੋਬਸਤ ਕੀਤਾ ਗਿਆ ਤਾਂ ਕਿ ਵਿਦੇਸ਼ਾਂ ‘ਚ ਫਸੇ ਐਨ.ਆਰ.ਆਈਜ਼ ਅਤੇ ਪੰਜਾਬੀਆਂ ਦੀ ਉਨ•ਾਂ ਦੇ ਗ੍ਰਹਿ ਜ਼ਿਲਿ•ਆਂ ਵਿੱਚ ਸੁਖਾਲੀ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇ ਜਿੱਥੇ ਉਨ•ਾਂ ਨੂੰ 14 ਦਿਨਾਂ ਲਈ ਏਕਾਂਤਵਾਸ ਵਿੱਚ ਰਹਿਣ ਰੁਕਣਾ ਪਵੇਗਾ ਅਤੇ ਕੋਵਿਡ ਲਈ ਟੈਸਟ ਵੀ ਲਿਆ ਜਾਵੇਗਾ। ਜਿਨ•ਾਂ ਵਿਅਕਤੀਆਂ ਦੇ ਟੈਸਟ ਨੈਗੇਟਿਵ ਪਾਏ ਜਾਣਗੇ, ਉਨ•ਾਂ ਨੂੰ ਦੋ ਹੋਰ ਹਫਤਿਆਂ ਦੇ ਸਵੈ-ਏਕਾਂਤਵਾਸ ਲਈ ਘਰ ਭੇਜ ਦਿੱਤਾ ਜਾਵੇਗਾ ਜਦਕਿ ਪਾਜ਼ੇਟਿਵ ਪਾਏ ਜਾਣ ਵਾਲਿਆਂ ਨੂੰ ਦੇਖਭਾਲ/ਇਲਾਜ ਲਈ ਏਕਾਂਤਵਾਸ ਕੇਂਦਰਾਂ ਵਿੱਚ ਭੇਜ ਜਾਵੇਗਾ।
Îਮੁੱਖ ਮੰਤਰੀ ਨੇ ਦੱਸਿਆ ਕਿ ‘ਵੰਦੇ ਮਾਤਰਮ ਮਿਸ਼ਨ’ ਤਹਿਤ 20,000 ਪੰਜਾਬੀਆਂ ਅਤੇ ਐਨ.ਆਰ.ਆਈਜ਼ ਦੀ ਘਰ ਵਾਪਸੀ ਦੀ ਉਮੀਦ ਹੈ ਅਤੇ ਇਨ•ਾਂ ਵਿੱਚ ਬਹੁਤੇ ਉਡਾਨਾਂ ਰਾਹੀਂ ਨਵੀਂ ਦਿੱਲੀ ਪਹੁੰਚ ਰਹੇ ਹਨ। ਉਨ•ਾਂ ਦੱਸਿਆ ਕਿ ਹਵਾਈ ਅੱਡੇ ‘ਤੇ ਸਥਾਪਤ ਕੀਤਾ ਸੁਵਿਧਾ ਕੇਂਦਰ ਬਿਨਾਂ ਕਿਸੇ ਹਫੜਾ-ਦਫੜੀ ਜਾਂ ਦੁਬਿਧਾ ਤੋਂ ਬਿਹਤਰ ਤਾਲਮੇਲ ਯਕੀਨੀ ਬਣਾਏਗਾ। ਉਨ•ਾਂ ਕਿਹਾ ਕਿ ਵਿਦੇਸ਼ਾਂ ਵਿੱਚੋਂ ਪੰਜਾਬ ਵਿੱਚ ਆਪਣੀਆਂ ਜੱਦੀ ਥਾਵਾਂ ‘ਤੇ ਵਾਪਸ ਆਉਣ ਲਈ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਦੀ ਸੁਰੱਖਿਅਤ ਵਾਪਸੀ ਲਈ ਵੱਖ-ਵੱਖ ਮੁਲਕਾਂ ਵਿੱਚ ਕੋਆਰਡੀਨੇਟਰ ਉਸੇ ਤਰਜ਼ ‘ਤੇ ਨਿਯੁਕਤ ਕੀਤੇ ਗਏ ਹਨ, ਜਿਸ ਤਰ•ਾਂ ਉਨ•ਾਂ ਦੀ ਸਰਕਾਰ ਵੱਲੋਂ ਵਿਸ਼ੇਸ਼ ਸ਼੍ਰਮਿਕ ਰੇਲਾਂ ਰਾਹੀਂ ਪਰਵਾਸੀ ਕਿਰਤੀਆਂ ਦੇ ਆਉਣ-ਜਾਣ ਦੀ ਸਹੂਲਤ ਲਈ ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ।
ਪਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਇਨ•ਾਂ ਲੋਕਾਂ ਦੇ ਏਕਾਂਤਵਾਸ ਲਈ ਸਬੰਧਤ ਜ਼ਿਲਿ•ਆਂ ਦੇ ਹੋਟਲਾਂ ਅੰਦਰ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਜਿਹੜੇ ਵਿਦਿਆਰਥੀ ਅਤੇ ਪਰਵਾਸੀ ਹੋਟਲਾਂ ਦਾ ਖਰਚ ਨਹੀਂ ਚੁੱਕ ਸਕਦੇ, ਉਨ•ਾਂ ਲਈ ਏਕਾਂਤਵਾਸ ਦੀ ਸੁਵਿਧਾ ਮੁਫਤ ਉਪਲਬਧ ਕਰਵਾਈ ਜਾਵੇਗੀ।
ਪਰਵਾਸੀ ਭਾਰਤੀ ਮਾਮਲਿਆਂ ਬਾਰੇ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਇੰਦਰਾ ਗਾਂਧੀ ਅੰਤਰ-ਰਾਸ਼ਟਰੀ ਏਅਰਪੋਰਟ ਵਿਖੇ ਸੁਵਿਧਾ ਕੇਂਦਰ ਦਿਨ ਦੇ 24 ਘੰਟੇ ਕੰਮ ਕਰ ਰਿਹਾ ਹੈ। ਉਨ•ਾਂ ਦੱਸਿਆ ਕਿ ਬੀਤੇ ਕੱਲ ਯੂ.ਐਸ.ਏ ਤੋਂ ਅੰਮ੍ਰਿਤਸਰ ਵਿਖੇ ਇਕ ਫਲਾਈਟ ਪੁੱਜੀ ਸੀ ਜਦੋਂਕਿ ਆਉਂਦੇ ਹਫਤੇ ਵਿਚ ਪਰਵਾਸੀ ਪੰਜਾਬੀਆਂ/ਐਨ.ਆਰ.ਆਈਜ਼ ਨੂੰ  ਲਿਆਉਣ ਲਈ ਦਿੱਲੀ ਅਤੇ ਅੰਮ੍ਰਿਤਸਰ ਵਿਖੇ ਕਈ ਫਲਾਈਟਾਂ ਪੁੱਜਣਗੀਆਂ। ਉਨ•ਾਂ ਦੱਸਿਆ ਕਿ ਸੁਵਿਧਾ ਕੇਂਦਰ ਸੂਬੇ ਦੇ ਟਰਾਂਸਪੋਰਟ ਵਿਭਾਗ ਨਾਲ ਸੰਪਰਕ ਰੱਖ ਰਿਹਾ ਹੈ ਤਾਂ ਜੋ ਪੰਜਾਬ ਵਾਪਸ ਆਉਣ ਵਾਲੇ ਲੋਕਾਂ ਨੂੰ ਉਨ•ਾਂ ਦੇ ਜੱਦੀ ਜ਼ਿਲਿ•ਆਂ ਤੱਕ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾ ਸਕੇ।
———–