ਸਾਬਤ ਸੂਰਤ ਸਿੱਖ ਨੌਜਵਾਨਾ ਦੇ ਫੁਟਬਾਲ ਮੁਕਾਬਲੇ 8 ਫਰਵਰੀ ਨੂੰ ਚੰਡੀਗੜ੍ਹ ਵਿੱਚ , ਮਿਲਣਗੇ 8 ਲੱਖ ਰੁਪਏ ਦੇ ਇਨਾਮ
Ludhiana,7 ਫਰਵਰੀ (ਗੁਰਪ੍ਰੀਤ ਸਿੰਘ )
ਸੂਬੇ ਭਰ ਵਿੱਚ 30 ਜਨਵਰੀ ਤੋਂ ਵੱਖ ਵੱਖ ਸ਼ਹਿਰਾਂ ਵਿੱਚ ਸਾਬਤ ਸੂਰਤ ਸਿੱਖ ਨੌਜਵਾਨਾ ਦੀਆ ਕੁੱਲ 23 ਟੀਮਾਂ ਦੇ ਹੋਏ ਦਿਲਚਸਪ ਫੱਸਵੇ ਮੁਕਾਬਲਿਆ ਵਿੱਚ ਜਲੰਧਰ ਅਤੇ ਗੁਰਦਾਸਪੁਰ ਦੇ ਨੌਜਵਾਨਾ ਦੀਆ ਟੀਮਾ ਫਾਈਨਲ ਵਿੱਚ ਪੁੱਜ ਗਈਆ ਹਨ ।
ਫਾਈਨਲ ਮੁਕਾਬਲੇ ਵਿੱਚ ਜੇਤੂ ਟੀਮ ਨੂੰ 5 ਲੱਖ ਰੁਪਏ ਤੇ ਦੂਜੇ ਸਥਾਨ ਦੀ ਟੀਮ ਨੂੰ 3 ਲੱਖ ਰੁਪਏ ਇਨਾਮ ਵਜੋਂ ਮਿਲਣਗੇ ।
ਖਾਲਸਾ ਫੁੱਟਬਾਲ ਕਲੱਬ ਵੱਲੋ ਪੰਜਾਬ ਭਰ ਵਿੱਚ ਸਾਬਤ-ਸੂਰਤ ਟੀਮਾਂ ਦੇ ਕਰਵਾਏ ਜਾ ਰਹੇ ਸਿੱਖ ਫੁੱਟਬਾਲ ਕੱਪ ਦੇ ਸੈਮੀ ਫਾਈਨਲ ਮੈਚ ਅੱਜ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ ਵਿਖੇ ਖਾਲਸਾ ਐੱਫ.ਸੀ. ਗੁਰਦਾਸਪੁਰ ਤੇ ਖਾਲਸਾ ਐੱਫ.ਸੀ. ਜਲੰਧਰ ਸਿੱਖ ਫੁੱਟਬਾਲ ਕੱਪ ਦੇ ਫਾਈਨਲ ਵਿੱਚ ਪਹੁੰਚ ਗਈਆਂ ਹਨ। ਹੁਣ ਇੰਨਾਂ ਟੀਮਾਂ ਦਾ ਫਾਈਨਲ ਮੁਕਾਬਲਾ ਸੈਕਟਰ 42, ਚੰਡੀਗੜ ਦੇ ਸਟੇਡੀਅਮ ਵਿੱਚ 8 ਫਰਵਰੀ ਨੂੰ ਸਵੇਰੇ 11 ਵਜੇ ਹੋਵੇਗਾ।
ਸ੍ਰ. ਹਰਜੀਤ ਸਿੰਘ ਗਰੇਵਾਲ਼ ਪ੍ਰਧਾਨ ਖਾਲਸਾ ਫ਼ੁਟਬਾਲ ਕਲੱਬ ਨੇ ਦੱਸਿਆ ਕਿ ਇਸ ਇਤਿਹਾਸਕ ਸਿੱਖ ਫੁੱਟਬਾਲ ਕੱਪ ਦਾ ਫਾਈਨਲ ਅਤੇ ਇਨਾਮ ਵੰਡ ਸਮਾਰੋਹ ਸੈਕਟਰ 42, ਚੰਡੀਗੜ ਦੇ ਸਟੇਡੀਅਮ ਵਿੱਚ 8 ਫਰਵਰੀ ਨੂੰ ਸਵੇਰੇ 11 ਵਜੇ ਹੋਵੇਗਾ ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਸਾਬਤ-ਸੂਰਤ ਟੀਮਾਂ ਨੂੰ ਅਸੀਸ ਦੇਣਗੇ ਅਤੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਕਰਨਗੇ। ਇਸ ਮੌਕੇ ਪੰਥ ਦੀਆਂ ਹੋਰ ਮਾਇਆਨਾਜ਼ ਹਸਤੀਆਂ ਅਤੇ ਕਈ ਉੱਚ ਅਧਿਕਾਰੀ ਇਸ ਸਮਾਗਮ ਦੀ ਸ਼ੋਭਾ ਵਧਾਉਣਗੇ।
ਖਾਲਸਾ ਐੱਫ.ਸੀ. ਦੇ ਸਕੱਤਰ ਜਨਰਲ ਡਾ. ਪ੍ਰੀਤਮ ਸਿੰਘ ਡਾਇਰੈਕਟਰ ਖੇਡਾਂ ਨੇ ਦੱਸਿਆ ਕਿ ਯੂਨੀਵਰਸਿਟੀ ਵਿਖੇ ਹੋਏ ਸੈਮੀ ਫਾਈਨਲ ਮੈਚਾਂ ਦਾ ਉਦਘਾਟਨ ਸੰਤ ਬਾਬਾ ਸਤਪਾਲ ਸਿੰਘ ਕਾਹਰੀ ਸਾਹਰੀ ਵਾਲ਼ਿਆਂ ਤੇ ਸੰਤ ਬਾਬਾ ਦਿਲਾਵਰ ਸਿੰਘ ਬਰ੍ਹਮਜੀ ਨੇ ਕੀਤਾ। ਇਸ ਮੌਕੇ ਉਨਾ ਨਾਲ ਡਾ.ਜਤਿੰਦਰ ਸਿੰਘ ਬੱਲ ਵਾਇਸ-ਚਾਂਸਲਰ, ਖਾਲਸਾ ਐੱਫ.ਸੀ. ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ਼ ਅਤੇ ਅਮਰੀਕਨ ਸਿੱਖ ਕੌਂਸਲ ਦੇ ਪ੍ਰਧਾਨ ਕਿਰਪਾਲ ਸਿੰਘ ਨਿੱਜਰ ਵੀ ਨਾਲ ਸਨ।