ਗੁਰਦਾਸਪੁਰ ਵਿੱਚ ਸਾਂਝ ਕੇਂਦਰ ਦੇ ਇੰਚਾਰਜ ਇੰਦਰਬੀਰ ਕੌਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਕੀਤਾ ਗ੍ਰਿਫਤਾਰ

ਨਿਊਜ਼ ਪੰਜਾਬ

12 ਜੁਲਾਈ 2025

ਭ੍ਰਿਸ਼ਟਾਚਾਰ ਖ਼ਿਲਾਫ਼ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਤਹਿਤ ਗੁਰਦਾਸਪੁਰ ਦੇ ਪੁਲਸ ਸਾਂਝ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ ਇੰਸਪੈਕਟਰ ਇੰਦਰਬੀਰ ਕੌਰ ਦੇ ਅਧੀਨ ਗੁਰਦਾਸਪੁਰ ਦੇ 13 ਪੁਲਸ ਸਾਂਝ ਕੇਂਦਰ ਸਨ। ਸਾਂਝ ਕੇਂਦਰ ਦੇ ਕਰਮਚਾਰੀਆਂ ਵੱਲੋਂ ਇੰਦਰਬੀਰ ਕੌਰ ‘ਤੇ ਉਨ੍ਹਾਂ ਤੋਂ ਪੈਸੇ ਲੈਣ ਦੇ ਦੋਸ਼ ਲਗਾਏ ਗਏ ਸਨ। ਇਸ ਮਗਰੋਂ ਪੁਲਸ ਵੱਲੋਂ ਇੰਦਰਬੀਰ ਕੌਰ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।