ਅਜਨਾਲਾ ਅਦਾਲਤ ਤੋਂ ਜ਼ਮਾਨਤ ਨਾ ਮਿਲਣ ਤੋਂ ਬਾਅਦ ਗਾਰਡ ਨੂੰ ਚਕਮਾਂ ਦੇਕੇ ਨਸ਼ਾ ਤਸਕਰ ਫਰਾਰ 

ਨਿਊਜ਼ ਪੰਜਾਬ

12 ਜੁਲਾਈ 2025

ਅਜਨਾਲਾ ਅਦਾਲਤ ’ਚ ਪੇਸ਼ ਹੋਣ ਤੋਂ ਬਾਅਦ ਨਸ਼ਾ ਤਸਕਰ ਪੁਲਿਸ ਪਾਰਟੀ ਨੂੰ ਚਕਮਾ ਦੇ ਕੇ ਅਦਾਲਤ ਦੇ ਬਾਹਰੋਂ ਫਰਾਰ ਹੋ ਗਿਆ। ਪੇਸ਼ੀ ਤੋਂ ਬਾਅਦ ਪੁਲਿਸ ਉਸ ਨੂੰ ਹੱਥਕੜੀਆਂ ਲਗਾ ਕੇ ਜੇਲ੍ਹ ਲਿਜਾਣ ਵਾਲੀ ਸੀ। ਇਸ ਸਮੇਂ ਮੁਲਜ਼ਮ ਦਾ ਪਤਾ ਲਗਾਉਣ ਲਈ ਪੁਲਿਸ ਉਸ ਦੇ ਘਰ, ਰਿਸ਼ਤੇਦਾਰਾਂ ਤੇ ਹੋਰ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਏਐੱਸਆਈ ਬਲਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੁੱਕੜਾਂਵਾਲਾ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਵਿਰੁੱਧ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੇ ਦੋਸ਼ ਵਿਚ ਇੱਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਅਨੁਸਾਰ ਕੁਲਵਿੰਦਰ ਸਿੰਘ ਨੂੰ ਰਾਜਾਸਾਂਸੀ ਥਾਣੇ ਦੀ ਪੁਲਿਸ ਨੇ 3 ਜੂਨ ਨੂੰ ਨਸ਼ਾ ਤਸਕਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਜਦੋਂ ਅਦਾਲਤ ਨੇ ਮੁਲਜ਼ਮ ਦੀ ਹਾਲਤ ਵੇਖੀ ਤਾਂ ਉਸ ਨੇ ਉਸ ਨੂੰ ਇੱਕ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ ਕਰਨ ਦੇ ਆਦੇਸ਼ ਜਾਰੀ ਕੀਤੇ ਤਾਂ ਜੋ ਮੁਲਜ਼ਮ ਨੂੰ ਉਥੇ ਨਸ਼ਾ ਛੁਡਾਇਆ ਜਾ ਸਕੇ। ਪੁਲਿਸ ਹਿਰਾਸਤ ਵਿਚ ਲਗਪਗ ਇੱਕ-ਡੇਢ ਮਹੀਨਾ ਬੀਤਣ ਤੋਂ ਬਾਅਦ, ਪਰਿਵਾਰਕ ਮੈਂਬਰਾਂ ਨੇ ਮੁਲਜ਼ਮ ਦੀ ਜ਼ਮਾਨਤ ਲਈ ਅਜਨਾਲਾ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ