ਨਿਊਜ਼ ਪੰਜਾਬ
14 ਜੁਲਾਈ 2025
ਅੰਮ੍ਰਿਤਸਰ-ਅਟਾਰੀ ਰੋਡ ‘ਤੇ ਸਥਿਤ ਅੱਡਾ ਢੋਡੀਵਿੰਡ ਵਿਖੇ ਦੇਰ ਸ਼ਾਮ ਹੋਏ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ।
ਘਰਿੰਡਾ ਥਾਣੇ ਅਧੀਨ ਅਟਾਰੀ ਨੇੜੇ ਜੀਟੀ ਰੋਡ ‘ਤੇ, ਐਤਵਾਰ ਸ਼ਾਮ 6:15 ਵਜੇ, ਇੱਕ ਤੇਜ਼ ਰਫ਼ਤਾਰ ਕਾਰ ਨੇ ਪਿੱਛੇ ਤੋਂ ਇੱਕ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਟਰੈਕਟਰ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ। ਮ੍ਰਿਤਕਾਂ ਦੀ ਪਛਾਣ ਖਾਸਾ ਐਸਪੀ ਫਿਲਿੰਗ ਸਟੇਸ਼ਨ ਦੇ ਮਾਲਕ ਬਿਕਰਮ ਸਿੰਘ, ਮੈਨੇਜਰ ਮਨੀਸ਼ ਕੁਮਾਰ ਅਤੇ ਇੱਕ ਹੋਰ ਸਟਾਫ ਮੈਂਬਰ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਟਰੈਕਟਰ-ਟਰਾਲੀ ਪੂਰੀ ਤਰ੍ਹਾਂ ਪਲਟ ਗਈ ਅਤੇ ਕਾਰ ਸਵਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੌਕੇ ‘ਤੇ ਸੂਚਨਾ ਮਿਲਣ ‘ਤੇ ਪੁਲਿਸ ਪਹੁੰਚੀ ਹੋਈ ਸੀ ਅਤੇ ਜਾਂਚ ਕੀਤੀ ਜਾ ਰਹੀ ਸੀ।ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ।
