ਜ਼ਿਲ੍ਹਾ ਲੁਧਿਆਣਾ ਵਿੱਚ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 131 ਹੋਈ

-2606 ਵਿਅਕਤੀ ਹਨ ਘਰਾਂ ਵਿੱਚ ਇਕਾਂਤਵਾਸ, ਲੋਕ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ – ਡਿਪਟੀ ਕਮਿਸ਼ਨਰ
ਲੁਧਿਆਣਾ, 21 ਮਈ ( ਨਿਊਜ਼ ਪੰਜਾਬ)-ਡਿਪਟੀ ਕਮਿਸ਼ਨਰ ਸ਼੍ਰੀ ਪਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ 19 ਤੋਂ  ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਲਗਾਤਾਰ ਯਤਨਾਂ ਕਾਰਨ ਇਹ ਗਿਣਤੀ 131 ਹੋ ਗਈ ਹੈ। ਸ਼੍ਰੀ ਅਗਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨ। ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਹੁਣ ਤੱਕ 5469 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 5074 ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ ਅਤੇ 395 ਦੇ ਨਤੀਜੇ ਉਡੀਕੇ ਜਾ ਰਹੇ ਹਨ ਅਤੇ 4817 ਰਿਪੋਰਟਾਂ ਨੈਗੇਟਿਵ ਆਈਆਂ ਹਨ। ਜ਼ਿਲ•ਾ ਲੁਧਿਆਣਾ ਵਿੱਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 178 ਅਤੇ ਹੋਰ ਜ਼ਿਲਿ•ਆਂ ਦੀ ਗਿਣਤੀ 79 ਹੋ ਗਈ ਹੈ। ਜਦਕਿ ਮੌਤਾਂ ਦੀ ਗਿਣਤੀ 12 ਹੋ ਗਈ ਹੈ, ਜਿਨ•ਾਂ ਵਿੱਚੋਂ 7 ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ ਹਨ।
ਸ਼੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ 5753 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਮੌਜੂਦਾ ਸਮੇਂ ਵੀ 2606 ਵਿਅਕਤੀ ਘਰਾਂ ਵਿੱਚ ਇਕਾਂਤਵਾਸ ਕੱਟ ਰਹੇ ਹਨ।