ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਹਰਨਾਮ ਨਗਰ ਲੁਧਿਆਣਾ ਵਿਖ਼ੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

_ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਕੌਮੀਅਤ ਭਰੀ ਸੋਚ ਨੂੰ ਉਭਾਰਨ ਦੀ ਲੋੜ- ਗਿਆਨੀ ਦਵਿੰਦਰ ਸਿੰਘ*_

****************

ਲੁਧਿਆਣਾ,16 ਜੁਲਾਈ ( ਆਰ ਐਸ ਖ਼ਾਲਸਾ )

ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਹਰਨਾਮ ਨਗਰ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋ ਅੱਜ ਬੜੀ ਸ਼ਰਧਾ ਭਾਵਨਾ ਦੇ ਨਾਲ ਗੁਰਦੁਆਰਾ ਸਾਹਿਬ ਵਿਖੇ

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਅੰਦਰ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਗੁਰਦੁਆਰਾ ਸਾਹਿਬ ਦੇ ਹੈਂਡ ਗ੍ਰੰਥੀ ਗਿਆਨੀ ਦਵਿੰਦਰ ਸਿੰਘ ਨੇ

ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਸਮੁੱਚੇ ਪੰਥ ਲਈ ਇਕ ਚਾਨਣ ਮੁਨਾਰਾ ਹਨ।ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਗੁਰੂ ਆਸੇ ਅਨੁਸਾਰ ਜਿਉ ਕੇ ਜਿੱਥੇ ਆਪਣਾ ਸਮੁੱਚਾ ਪ੍ਰੀਵਾਰ ਕੌਮ ਨੂੰ ਸਮਰਪਿਤ ਕੀਤਾ ਉੱਥੇ ਨਾਲ ਹੀ ਕੌਮੀ ਸੋਚ ਦੇ ਹਾਣੀ ਬਣਕੇ ਧਰਮ ਵਿੱਚ ਪ੍ਰੱਪਕਤਾ ਕਾਇਮ ਰੱਖਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਅਤੇ ਸਮੁੱਚੀ ਕੌਮ ਨੂੰ ਕੌਮੀਅਤ ਦਾ ਪੈਗਾਮ ਦਿੱਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਸਮਾਗਮ ਨੂੰ ਇੱਕ ਪ੍ਰੇਣਾਦਾਇਕ ਸਮਾਗਮ ਦੱਸਿਆ ਤੇ ਸੰਗਤਾਂ ਨੂੰਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ!ਇਸ ਦੌਰਾਨ ਸਮਾਗਮ ਅੰਦਰ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਦਿੱਤ ਸਿੰਘ ਜੀ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਕੀਰਤਨੀ ਜੱਥੇ ਸਮੇਤ ਹਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ,ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਕਿਹਾ ਕਿ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣਾ ਤਾਂ ਹੀ ਸਫਲਾ ਹੋ ਸਕਦਾ ਹੈ । ਜੇਕਰ ਗੁਰੂ ਦੀਆਂ ਸੰਗਤਾਂ ਉਸ ਮਹਾਨ ਸ਼ਹੀਦ ਦੀ ਕੁਰਬਾਨੀ ਤੋ ਸੈਧ ਲੈ ਕੇ ਬਾਣੀ ਤੇ ਬਾਣੇ ਦੇ ਸਿਧਾਂਤ ਨਾਲ ਵੱਧ ਤੋ ਵੱਧ ਜੁੜਨ।ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਗੁਰਮੀਤ ਸਿੰਘ ਸਲੂਜਾ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥਿਆ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ!ਇਸ ਸਮੇ ਉਨ੍ਹਾਂ ਦੇ ਨਾਲ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਦੇਵ ਸਿੰਘ, ਗੁਰਚਰਨ ਸਿੰਘ ਚੰਨ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਟੋਨੀ ਮੱਕੜ,ਕੁਲਵਿੰਦਰ ਸਿੰਘ ਲਾਡੀ, ਦਿਲਜੰਗ ਸਿੰਘ, ਅਮਰਜੀਤ ਸਿੰਘ ਪਰੂਥੀ, ਜਗਤਾਰ ਸਿੰਘ ਸੋਨੀ, ਮਹਿੰਦਰਪਾਲ ਸਿੰਘ ਗਲਹੋਤਰਾ,ਕੁਲਦੀਪ ਸਿੰਘ ਦੀਪਾ, ਭੁਪਿੰਦਰ ਸਿੰਘ ਸਲੂਜਾ, ਰਜਿੰਦਰ ਸਿੰਘ ਸਲੂਜਾ, ਸੁਰਿੰਦਰਪਾਲ ਸਿੰਘ ਜਸਬੀਰ ਸਿੰਘ ਜੇ ਸਨਜ਼, ਹਰਕ੍ਰਿਸ਼ਨ ਸਿੰਘ ਮਕੱੜ,ਹਰਮਨਦੀਪ ਸਿੰਘ, ਭੁਪਿੰਦਰ ਸਿੰਘ ਛਾਬੜਾ, ਕਵੰਲਜੀਤ ਸਿੰਘ ਛਾਬੜਾ ਵਿਸ਼ੇਸ਼ ਤੌਰ ਤੇ ਹਾਜਰ ਸਨ।

*****************************