ਨਿਊਜ਼ ਪੰਜਾਬ
21 ਜੁਲਾਈ ,2025
ਅੰਮ੍ਰਿਤਸਰ ਦੇ ਘਣਪੁਰ ਕਾਲੇ ਪਿੰਡ ਦੇ 18 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਨੌਜਵਾਨ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਗਿਆ ਸੀ, ਜਿਸ ਦੀ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਇੱਕ ਗ੍ਰੰਥੀ ਦਾ ਪੁੱਤਰ ਸੀ। ਗੁਰਪ੍ਰੀਤ ਸਿੰਘ ਪਿਛਲੇ ਸ਼ੁੱਕਰਵਾਰ ਨੂੰ ਆਪਣੇ ਨਾਨਕੇ ਪਰਿਵਾਰ ਨਾਲ ਹੇਮਕੁੰਟ ਸਾਹਿਬ ਧਾਰਮਿਕ ਯਾਤਰਾ ‘ਤੇ ਗਿਆ ਸੀ।
ਯਾਤਰਾ ਦੌਰਾਨ, ਗੁਰਪ੍ਰੀਤ ਉਸ ਰਸਤੇ ‘ਤੇ ਚਲਾ ਗਿਆ ਜੋ ਬੰਦ ਸੀ। ਰਸਤੇ ਵਿੱਚ ਉਹ ਰੇਲਿੰਗ ਤੋਂ ਫਿਸਲ ਗਿਆ ਅਤੇ 300 ਫੁੱਟ ਡੂੰਘੀ ਖਾਈ ਵਿੱਚ ਡਿੱਗ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ, ਬਚਾਅ ਟੀਮ ਮੌਕੇ ‘ਤੇ ਪਹੁੰਚੀ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ, ਉਸਨੂੰ ਖਾਈ ਵਿੱਚੋਂ ਬਾਹਰ ਕੱਢਿਆ, ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ
