ਨਿਊਜ਼ ਪੰਜਾਬ
25 ਜੁਲਾਈ 2025
ਜੰਮੂ-ਕਸ਼ਮੀਰ ਦੇ ਪੁਣਛ ‘ਚ ਕੰਟਰੋਲ ਰੇਖਾ ਨੇੜੇ ਸ਼ੁੱਕਰਵਾਰ ਨੂੰ ਹਾਦਸਾ ਵਾਪਰਿਆ। ਬਾਰੂਦੀ ਸੁਰੰਗ ਧਮਾਕੇ ‘ਚ ਇੱਕ ਜਵਾਨ ਸ਼ਹੀਦ ਹੋ ਗਿਆ। ਦੋ ਜਵਾਨ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਕ੍ਰਿਸ਼ਨਾ ਘਾਟੀ ਦੇ ਜਨਰਲ ਖੇਤਰ ‘ਚ ਗਸ਼ਤ ਦੌਰਾਨ ਇੱਕ ਬਾਰੂਦੀ ਸੁਰੰਗ ਫਟ ਗਈ। ਜਿਸ ‘ਚ ਇੱਕ ਅਗਨੀਵੀਰ ਸਿਪਾਹੀ ਸ਼ਹੀਦ ਹੋ ਗਿਆ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
