ਸਰਕਾਰ ਕਹਿੰਦੀ ਏ ਐਤਵਾਰ ਵੀ ਦੁਕਾਨਾਂ ਖੋਲ੍ਹੋ -ਪਰ ਮਾਲ ਅਤੇ ਸ਼ਾਪਿੰਗ ਕੰਪਲੈਕਸ ਨਹੀਂ ਖੁੱਲ੍ਹ ਸਕਦੇ- ਪੜ੍ਹੋ ਤੇ ਸੁਣੋ ਨਵੇਂ ਹੁਕਮ

https://youtu.be/AMfUbFjrSmo

-ਸੋਸ਼ਲ ਮੀਡੀਆ ‘ਤੇ ਉੱਡਦੀਆਂ ਅਫ਼ਵਾਹਾਂ ਦਾ ਕੀਤਾ ਖੰਡਨ
-ਸਿਹਤਯਾਬ ਹੋਏ ਮਰੀਜ਼ਾਂ ਦੀ ਗਿਣਤੀ ਹੋਈ 135, ਇਲਾਜ਼ ਅਧੀਨ ਹਨ 37 ਮਰੀਜ਼

ਨਿਊਜ਼ ਪੰਜਾਬ

ਲੁਧਿਆਣਾ, 23 ਮਈ -ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਸਪੱਸ਼ਟ ਕੀਤਾ ਹੈ ਕਿ ਕਿਉਂਕਿ ਪੰਜਾਬ ਸਰਕਾਰ ਦੇ ਆਦੇਸ਼ ‘ਤੇ ਜ਼ਿਲ੍ਹਾ ਲੁਧਿਆਣਾ ਵਿੱਚੋਂ ਦਿਨ ਵੇਲੇ ਕਰਫਿਊ/ਲੌਕਡਾਊਨ ਆਦਿ ਖ਼ਤਮ ਕਰ ਦਿੱਤਾ ਗਿਆ ਹੈ ਤਾਂ ਹੁਣ ਇਸ ਸਮੇਂ (ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ) ਦੌਰਾਨ ਦੁਕਾਨਾਂ ਅਤੇ ਆਪਣੇ ਕਾਰੋਬਾਰ ਆਦਿ ਖੋਲ੍ਹਣ ‘ਤੇ ਪ੍ਰਸਾਸ਼ਨ ਨੂੰ ਕੋਈ ਇਤਰਾਜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਦੁਕਾਨਾਂ ਅਤੇ ਅਦਾਰੇ ਆਦਿ ਐਤਵਾਰ ਨੂੰ ਵੀ ਖੁੱਲ੍ਹ ਸਕਦੇ ਹਨ। ਜਿਸ ‘ਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕੋਈ ਰੋਕ ਨਹੀਂ ਹੈ। ਮਾਲ ਅਤੇ ਸ਼ਾਪਿੰਗ ਕੰਪਲੈਕਸ ਆਦਿ ਨਹੀਂ ਖੁੱਲ੍ਹ ਸਕਦੇ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮਿਤੀ 17 ਮਈ, 2020 ਨੂੰ ਜਾਰੀ ਹੁਕਮਾਂ ਤਹਿਤ ਸਾਰੀਆਂ ਦੁਕਾਨਾਂ ਅਤੇ ਕਾਰੋਬਾਰ ਆਦਿ ਖੁੱਲ੍ਹ ਸਕਦੇ ਹਨ, ਪਰ ਇਸ ਦੌਰਾਨ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਨਿਰਧਾਰਤ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ। ਸ੍ਰੀ ਅਗਰਵਾਲ ਨੇ ਸੋਸ਼ਲ ਮੀਡੀਆ ‘ਤੇ ਉੱਡ ਰਹੀਆਂ ਉਨ੍ਹਾਂ ਅਫ਼ਵਾਹਾਂ ਦਾ ਖੰਡਨ ਕੀਤਾ ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਹੈ ਕਿ ਐਤਵਾਰ ਨੂੰ ਦੁਕਾਨਾਂ ਅਤੇ ਬਾਜ਼ਾਰ ਆਦਿ ਨਹੀਂ ਖੁੱਲ੍ਹ ਸਕਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਵਿਸ਼ਵਾਸ਼ ਨਾ ਕਰਨ। ਉਨ੍ਹਾਂ ਕਿਹਾ ਕਿ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਰਫਿਊ ਪਹਿਲਾਂ ਦੀ ਤਰ੍ਹਾਂ ਹੀ ਲਾਗੂ ਰਹੇਗਾ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਹੁਣ ਤੱਕ 5742 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 5502 ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ ਅਤੇ 240 ਦੇ ਨਤੀਜੇ ਉਡੀਕੇ ਜਾ ਰਹੇ ਹਨ ਅਤੇ 5237 ਰਿਪੋਰਟਾਂ ਨੈਗੇਟਿਵ ਆਈਆਂ ਹਨ। ਜ਼ਿਲ•ਾ ਲੁਧਿਆਣਾ ਵਿੱਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 179 ਅਤੇ ਹੋਰ ਜ਼ਿਲਿ•ਆਂ ਦੀ ਗਿਣਤੀ 86 ਹੋ ਗਈ ਹੈ। ਜਦਕਿ ਮੌਤਾਂ ਦੀ ਗਿਣਤੀ 12 ਹੈ, ਜਿਨ•ਾਂ ਵਿੱਚੋਂ 7 ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ ਹਨ।ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 135 ਮਰੀਜ਼ਾਂ ਨੂੰ ਸਿਹਤਯਾਬ ਹੋਣ ਉਪਰੰਤ ਛੁੱਟੀ ਦਿੱਤੀ ਜਾ ਚੁੱਕੀ ਹੈ। ਜਦਕਿ 37 ਮਰੀਜ਼ ਇਲਾਜ਼ ਅਧੀਨ ਹਨ।
ਸ਼੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ 6069 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਮੌਜੂਦਾ ਸਮੇਂ ਵੀ 2311 ਵਿਅਕਤੀ ਘਰਾਂ ਵਿੱਚ ਇਕਾਂਤਵਾਸ ਕੱਟ ਰਹੇ ਹਨ। ਅੱਜ 135 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਲਈ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 149 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨ। ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।ਉਨ੍ਹਾਂ ਦੱਸਿਆ ਕਿ ਅੱਜ ਸਥਾਨਕ ਰੇਲਵੇ ਸਟੇਸ਼ਨ ਤੋਂ ਵੱਖ-ਵੱਖ ਸੂਬਿਆਂ ਨੂੰ 11 ਰੇਲਾਂ ਜਾ ਰਹੀਆਂ ਹਨ, ਹਰੇਕ ਰੇਲ ਵਿੱਚ 1600 ਯਾਤਰੀਆਂ ਨੂੰ ਸੁਰੱਖਿਅਤ ਤਰੀਕੇ ਨਾਲ ਉਨ੍ਹਾਂ ਦੇ ਸੂਬਿਆਂ ਨੂੰ ਰਵਾਨਾ ਭੇਜਿਆ ਜਾ ਰਿਹਾ ਹੈ।