ਨਿਊਜ਼ ਪੰਜਾਬ
ਲੁਧਿਆਣਾ, 28 ਜੁਲਾਈ – ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਦੀ ਪ੍ਰਬੰਧਕ ਕਮੇਟੀ ਵੱਲੋ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਨਿੱਘੇ ਸਹਿਯੋਗ ਤੇ ਪੂਰੀ ਸ਼ਰਧਾ ਭਾਵਨਾ ਦੇ ਨਾਲ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਦੇ ਅੰਦਰ ਗੁਰੂ ਘਰ ਦੇ ਕੀਰਤਨੀਏ ਭਾਈ ਦਵਿੰਦਰ ਸਿੰਘ ਖਾਲਸਾ(ਸੁਹਾਣੇ ਵਾਲੇ) ਤੇ ਬੀਬੀ ਜਸਲੀਨ ਕੌਰ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥਿਆਂ ਨੇ ਆਪਣੀਆਂ ਹਾਜਰੀਆਂ ਭਰਕੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਗੁਰੂ ਘਰ ਦੇ ਕੀਰਤਨੀਏ ਭਾਈ ਦਵਿੰਦਰ ਸਿੰਘ ਖਾਲਸਾ(ਸੁਹਾਣੇ ਵਾਲੇ) ਨੇ ਕਿਹਾ ਕਿ
ਸ਼ਹੀਦ ਕਿਸੇ ਵੀ ਧਰਮ, ਕੌਮ ਜਾਂ ਦੇਸ਼ ਦਾ ਵਡਮੁੱਲਾ ਸਰਮਾਇਆ ਹੁੰਦੇ ਹਨ।ਜੇਕਰ ਸੰਸਾਰ ਦਾ ਇਤਿਹਾਸ ਕਿਸੇ ਨੇ ਕਲਮ ਨਾਲ ਲਿਖਿਆ ਹੈ ਤਾਂ ਸਿੱਖ ਕੌਮ ਦਾ ਇਤਿਹਾਸ ਖੂਨ ਦੀ ਸਿਆਹੀ ਲਾ ਕੇ ਖੰਡੇ ਦੀ ਧਾਰ ਨਾਲ ਲਿਖਿਆ ਹੈ ਤਾਂ ਹੀ ਸਿੱਖ ਕੌਮ ਦੀ ਸਭ ਤੋ ਵੱਡੀ ਪ੍ਰਾਪਤੀ ਇਸਦੇ ਸ਼ਹੀਦ ਹੀ ਹਨ। ਉਨ੍ਹਾਂ ਨੇ ਕਿਹਾ ਕਿ ਹਿੰਦੂ ਧਰਮ ਦੀ ਰੱਖਿਆ ਲਈ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਆਪਣਾ ਸੀਸ ਭੇਟ ਕਰਕੇ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅਨਿਨ ਸੇਵਕ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਕੁਰਬਾਨੀ ਨਿਰਭਉ- ਨਿਰਵੈਰ, ਧਰਮ ਰੱਖਿਅਕ ਅਤੇ ਤਿਆਗ ਦੇ ਪ੍ਰਤੀਕ ਹੈ ਜਿਸ ਤੋ ਸਮੁੱਚੇ ਸਮਾਜ ਨੂੰ ਸੇਧ ਲੈਣ ਦੀ ਲੋੜ ਹੈ!ਇਸ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਤਾਬਦੀ ਸੰਗਤਾਂ ਵੱਡੇ ਪੱਧਰ ਤੇ ਮਨਾਉਣ
ਇਸ ਦੌਰਾਨ ਸਮਾਗਮ ਵਿੱਚ ਹਾਜ਼ਰੀਆਂ ਭਰਨ ਵਾਲੀਆਂ ਸਮੂਹ ਸੰਗਤਾਂ ਅਤੇ ਪ੍ਰਬੰਧਕਾਂ ਦਾ ਤਹਿ ਦਿਲੋ ਧੰਨਵਾਦ ਪ੍ਰਗਟ ਕਰਦਿਆ ਭਾਈ ਦਵਿੰਦਰ ਸਿੰਘ ਖਾਲਸਾ(ਸੁਹਾਣੇ ਵਾਲੇ) ਨੇ ਕਿਹਾ ਕਿ ਸਾਰੇ ਪ੍ਰਾਣੀ ਧੰਨਦਤਾ ਦੇ ਯੋਗ ਹਨ ਜਿੰਨ੍ਹਾਂ ਨੇ ਕੀਰਤਨ ਸਮਾਗਮ ਵਿਂਚ ਹਾਜ਼ਰੀਆਂ ਭਰਕੇ ਆਪਣਾ ਜੀਵਨ ਸਫਲਾ ਕੀਤਾ! ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਸੀ. ਆਰ. ਪੀ ਕੌਲਨੀ ਦੁੱਗਰੀ ਲੁਧਿਆਣਾ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਕੀਰਤਨ ਸਮਾਗਮ ਦਾ ਮੁੱਖ ਉਦੇਸ਼ ਸੰਗਤਾਂ ਨੂੰ ਨੌਵੇ ਪਾਤਸਾਹ ਸਾਹਿਬ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ, ਉਪਦੇਸਾ, ਬਾਣੀ, ਅਤੇ ਫਲਸਫੇ ਨਾਲ ਜੋੜਨਾ ਸੀ,ਕਿਉ ਕਿ ਗੁਰਬਾਣੀ ਕੀਰਤਨ ਤੇ ਨਾਮ ਸਿਮਰਨ ਦੇ ਲਹਾ ਸਦਕਾ ਹੀ ਸੰਗਤਾਂ ਅਧਿਆਤਮਕ ਤੇ ਰੁਹਾਨੀਅਤ ਦਾ ਸਕੂਨ ਦੀ ਪ੍ਰਾਪਤ ਕਰ ਸਕਦੀਆ ਹਨ,!ਸ. ਬੈਨੀਪਾਲ ਨੇ ਸਮੁੱਚੀਆਂ ਸੰਗਤਾਂ ਦਾ ਵੀ ਧੰਨਵਾਦ ਪ੍ਰਗਟ ਜਿੰਨ੍ਹਾਂ ਨੇ ਵੱਡੀ ਗਿਣਤੀ ਵਿੱਚ ਆਪਣੀਆ ਹਾਜ਼ਰੀਆਂ ਭਰਕੇ ਸਮਾਗਮ ਨੂੰ ਸਫਲ ਕੀਤਾ!ਇਸ ਦੌਰਾਨ
ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ, ਸੁਰਿੰਦਰ ਸਿੰਘ ਚੌਹਾਨ,ਮਲਕੀਤ ਸਿੰਘ ਅਤੇ ਡਾ. ਪ੍ਰੇਮ ਸਿੰਘ ਚਾਵਲਾ ਨੇ ਸਾਂਝੇ ਤੌਰ ਤੇ ਪੰਥ ਦੇ ਪ੍ਰਸਿੱਧ ਪ੍ਰਚਾਰਕ ਭਾਈ ਦਵਿੰਦਰ ਸਿੰਘ ਖਾਲਸਾ ਸੁਹਾਣੇ ਵਾਲਿਆਂ ਦੇ ਜੱਥੇ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ!
ਬੀਬੀ ਜਸਲੀਨ ਕੌਰ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਨੂੰ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਮਲਕੀਤ ਸਿੰਘ ਅਤੇ ਡਾਕਟਰ ਪ੍ਰੇਮ ਸਿੰਘ ਚਾਵਲਾ ਨੇ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ!
ਇਸ ਦੌਰਾਨ ਨਾਮ ਸਿਮਰਨ ਅਭਿਆਸ ਸਮਾਗਮ ਅੰਦਰ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ,ਗੁ਼. ਸਾਹਿਬ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ ਮਲਕੀਤ ਸਿੰਘ ਪਰਮਿੰਦਰ ਸਿੰਘ ਯਸ਼ਪਾਲ ਸ਼ਿੰਘ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ,ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਸਰਬਜੀਤ ਸਿੰਘ ਚੰਗਰ ਮਲਕੀਤ ਸਿੰਘ ਮਨਜੀਤ ਸਿੰਘ ਪਾਇਲ ਗੁਰਚਰਨ ਸਿੰਘ ਹਰਨੇਕ ਸਿੰਘ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ, ਜਗਜੀਵਨ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ ਐਡਵੋਕੇਟ ਕ੍ਰਿਪਾਲ ਸਿੰਘ ਕਾਲੜਾ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ ਤਰਲੋਕ ਸਿੰਘ ਮਨਿੰਦਰ ਸਿੰਘ ਅਤੇ ਗੁਰਦੁਵਾਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਪ੍ਰਮੁੱਖ ਬੀਬੀਆਂ ਕੁਲਜੀਤ ਕੌਰ ਬਲਵਿੰਦਰ ਕੌਰ ਬੱਤਰਾ ਬੀਬੀ ਦਵਿੰਦਰ ਕੌਰ ਸਿਮਰਨ ਕੌਰ ਕਰਮਜੀਤ ਕੌਰ ਅੰਮ੍ਰਿਤਪਾਲ ਕੌਰ ਨੇ ਵਿਸ਼ੇਸ਼ ਤੌਰ ਤੇ ਹਾਜਰ ਸਨ!
