ਵਿਧਾਇਕ ਗੁਰਕੀਰਤ ਸਿੰਘ ਕੋਟਲੀ ਅਤੇ ਲਖ਼ਬੀਰ ਸਿੰਘ ਲੱਖਾ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਮੁਲਾਕਾਤ -ਆਟਾ ਦਾਲ ਯੋਜਨਾ ਦੇ ਕੱਟੇ ਗਏ ਕਾਰਡਾਂ ਨੂੰ ਬਹਾਲ ਕਰਾਉਣ ਲਈ ਕਿਹਾ
ਨਿਊਜ਼ ਪੰਜਾਬ
ਲੁਧਿਆਣਾ, 24 ਮਈ -ਪਿਛਲੇ ਸਮੇਂ ਦੌਰਾਨ ਵਿਧਾਨ ਸਭਾ ਹਲਕਾ ਖੰਨਾ ਅਤੇ ਪਾਇਲ ਦੇ ਲਾਭਪਾਤਰੀਆਂ ਦੇ ਵੱਡੀ ਗਿਣਤੀ ਵਿੱਚ ਆਟਾ ਦਾਲ ਵਾਲੇ ਸਮਾਰਟ ਕਾਰਡ ਕੱਟੇ ਗਏ ਹਨ, ਜਿਨ•ਾਂ ਨੂੰ ਬਹਾਲ ਕਰਾਉਣ ਲਈ ਖੰਨਾ ਦੇ ਵਿਧਾਇਕ ਸ੍ਰ. ਗੁਰਕੀਰਤ ਸਿੰਘ ਕੋਟਲੀ ਅਤੇ ਪਾਇਲ ਦੇ ਵਿਧਾਇਕ ਸ੍ਰ. ਲਖਬੀਰ ਸਿੰਘ ਲੱਖਾ ਨੇ ਅੱਜ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨਾਲ ਉਨ•ਾਂ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਸ੍ਰ. ਕੋਟਲੀ ਅਤੇ ਸ੍ਰ. ਲੱਖਾ ਨੇ ਸ੍ਰੀ ਆਸ਼ੂ ਨੂੰ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਉਨ•ਾਂ ਦੇ ਵਿਭਾਗ ਵੱਲੋਂ ਕਰਵਾਈ ਗਈ ਪੜਤਾਲ ਵਿੱਚ ਕੁਝ ਉਹ ਕਾਰਡ ਵੀ ਕੱਟੇ ਗਏ, ਜੋ ਕਿ ਕੱਟੇ ਨਹੀਂ ਜਾਣੇ ਚਾਹੀਦੇ ਸਨ। ਇਸ ਕਰਕੇ ਇਨ•ਾਂ ਕਾਰਡਾਂ ਦੀ ਮੁੜ ਤੋਂ ਸਮੀਖਿਆ ਕਰਵਾਈ ਜਾਵੇ ਅਤੇ ਇਨ•ਾਂ ਨੂੰ ਮੁੜ ਤੋਂ ਬਹਾਲ ਕਰਵਾਇਆ ਜਾਵੇ। ਉਨ•ਾਂ ਕਿਹਾ ਕਿ ਇਸ ਨਾਲ ਦੋਵੇਂ ਹਲਕਿਆਂ ਦੇ ਕਈ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਲੋਕ ਹਿੱਤ ਸੇਵਾਵਾਂ ਦਾ ਲਾਭ ਮਿਲ ਸਕੇਗਾ। ਉਨ•ਾਂ ਕਿਹਾ ਕਿ ਉਨ•ਾਂ ਦੀ ਕੋਸ਼ਿਸ਼ ਹੈ ਕਿ ਪੰਜਾਬ ਸਰਕਾਰ ਵੱਲੋਂ ਜਿੰਨੀਆਂ ਵੀ ਲੋਕ ਹਿੱਤ ਯੋਜਨਾਵਾਂ ਲਿਆਂਦੀਆਂ ਜਾ ਰਹੀਆਂ ਹਨ, ਉਨ•ਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿਵਾਇਆ ਜਾ ਸਕੇ।