ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਭਗਤ ਪੂਰਨ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਕੀਰਤਨ ਸਮਾਗਮ ਅਯੋਜਿਤ ਗਿਆ

**ਭਗਤ ਪੂਰਨ ਸਿੰਘ ਜੀ ਦੀਨ ਦੁਖੀਆਂ ਦੇ ਦਰਦੀ ਸਨ – ਭੁਪਿੰਦਰ ਸਿੰਘ**

*************************

ਲੁਧਿਆਣਾ, 3 ਅਗਸਤ ( ਆਰ ਐਸ ਖ਼ਾਲਸਾ )ਦੀਨ ਦੁਖੀਆਂ ਦੇ ਦਰਦੀ ਅਤੇ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਸੇਵਾ ਤੇ ਸਿਮਰਨ ਦੇ ਮੁਜੱਸਮਾ ਸਨ। ਜਿੰਨਾ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੇ ਨਿਸ਼ਕਾਮ ਸੇਵਾ ਕਾਰਜਾਂ ਅਤੇ ਵਾਤਾਵਰਨ ਦੀ ਸੰਭਾਲ ਨੂੰ ਸਮਰਪਿਤ ਕਰਕੇ ਸੰਸਾਰ ਅੰਦਰ ਸੇਵਾ ਭਾਵਨਾ ਦੀ ਇੱਕ ਨਵੀਂ ਮਿਸਾਲ ਕਾਇਮ ਕੀਤੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਸ਼ਕਾਮ ਨਾਮ ਸਿਮਰਨ ਸੋਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਭਗਤ ਪੂਰਨ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਨੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀਆਂ ਸਿੱਖਿਆਵਾਂ ਤੇ ਸੇਵਾ ਉਪਦੇਸ਼ਾ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਸਾਨੂੰ ਵੱਧ ਤੋ ਵੱਧ ਸੇਵਾ ਤੇ ਸਿਮਰਨ ਦੇ ਸਿਧਾਂਤ ਨਾਲ ਜੁੜ ਕੇ ਦੀਨ ਦੁਖੀਆਂ ਦੀ ਸੇਵਾ ਲਈ ਆਪਣੇ ਕਾਰਜ ਹੋਰ ਤੇਜ਼ ਕਰਨੇ ਪੈਣਗੇ ਤਾਂ ਹੀ ਗੁਰੂ ਨਾਨਕ ਸਾਹਿਬ ਦੀ ਫੁੱਲਵਾੜੀ ਹੋਰ ਮਹਿਕ ਸਕੇਗੀ। ਇਸ ਤੋ ਪਹਿਲਾਂ ਬਰਸੀ ਪੁਰਬ ਨੂੰ ਸਮਰਪਿਤ ਕੀਤੇ ਗਏ ਕੀਰਤਨ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ(ਅਖੰਡ ਕੀਰਤਨੀ ਜੱਥਾ)ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ ਅਤੇ ਇਕੱਤਰ ਹੇਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬ ਵੱਲੋਂ ਬਖਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਤੇ ਨੌਜਵਾਨ ਆਪਣੇ ਅੰਦਰ ਭਗਤ ਪੂਰਨ ਸਿੰਘ ਵਾਲੀ ਸੋਚ ਤੇ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ।ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ ਅਤੇ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਨਵਕੀਤ ਸਿੰਘ ਹਜੂਰੀ ਰਾਗੀ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਵਾਲਿਆ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ । ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਭਾਈ ਸਤਿੰਦਰਪਾਲ ਸਿੰਘ(ਅਖੰਡ ਕੀਰਤਨੀ ਜੱਥਾ)ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।

ਸਮਾਗਮ ਅੰਦਰ ਗੁਰਦੁਵਾਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮਕੱੜ,ਬਾਬਾ ਅਜੀਤ ਸਿੰਘ,ਜਤਿੰਦਰਪਾਲ ਸਿੰਘ ਸਲੂਜਾ, ਰਜਿੰਦਰ ਸਿੰਘ ਮਕੱੜ,ਡਾ. ਹਰਿੰਦਰ ਸਿੰਘ( ਮੈਕਸ ਹਸਪਤਾਲ ਦਿੱਲੀ),ਸੁਰਿੰਦਰਪਾਲ ਸਿੰਘ ਭੁਟੀਆਨੀ,ਰਣਜੀਤ ਸਿੰਘ ਖਾਲਸਾ,ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ,ਹਰਕੀਰਤਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ ,ਪਰਮਜੀਤ ਸਿੰਘ ਡੀਮਾਰਟੇ,ਪਰਮਿੰਦਰਪਾਲ ਸਿੰਘ ਡੀਮਾਰਟੇ ਨਰਿੰਦਰਪਾਲ ਸਿੰਘ ਕਥੂਰੀਆਂ,ਡਾ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਤੇ ਵਿਸੇਸ਼ ਤੌਰ ਤੇ ਹਾਜਰ ਸਨ