ਪੰਜਾਬ’ ਚ ਹੜ੍ਹਾਂ ਦਾ ਖਤਰਾ ਵਧਿਆ ! ਪੜ੍ਹੋ ਦੇਰ ਸ਼ਾਮ BBMB ਨੇ ਕੀ ਪੱਤਰ ਜਾਰੀ ਕੀਤਾ?…6 ਜ਼ਿਲ੍ਹਿਆਂ’ ਚ ਅਲਰਟ ਜਾਰੀ

ਨਿਊਜ਼ ਪੰਜਾਬ

4 ਅਗਸਤ 2025

ਇਸ ਸਮੇਂ ਪੰਜਾਬ ਦੇ ਮੌਸਮ ਦਾ ਮਿਜ਼ਾਜ ਬਦਲਿਆ ਹੋਇਆ ਹੈ। ਮੀਂਹ ਪੈਣ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਹੀ ਦੂਜੇ ਪਾਸੇ ਹੜ੍ਹ ਦਾ ਖਤਰਾ ਵੀ ਮੰਡਰਾਉਣ ਲੱਗਿਆ ਹੈ। ਦੱਸ ਦਈਏ ਕਿ ਬੀਬੀਐਮਬੀ ਵੱਲੋਂ ਪ੍ਰਸ਼ਾਸਨ ਨੂੰ ਚਿਤਾਵਨੀ ਜਾਰੀ ਕੀਤੀ ਗਈ ਹੈ। ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਭਾਖੜਾ ਡੈਮ ਦੇ ਹੜ੍ਹ ਗੇਟ ਖੋਲ੍ਹੇ ਜਾ ਸਕਦੇ ਹਨ। ਪ੍ਰਸ਼ਾਸਨ ਨੂੰ ਅਲਰਟ ਰਹਿਣ ਦੀ ਸਲਾਹ ਦਿੱਤੀ ਗਈ ਹੈ। ਜੇਕਰ ਹੜ੍ਹ ਗੇਟ ਖੋਲ੍ਹੇ ਜਾਂਦੇ ਹਨ, ਤਾਂ ਇਸਦਾ ਸਿੱਧਾ ਅਸਰ ਪੰਜਾਬ ਦੇ 6 ਜ਼ਿਲ੍ਹਿਆਂ – ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਰੋਪੜ, ਨਵਾਂਸ਼ਹਿਰ ਅਤੇ ਫਿਰੋਜ਼ਪੁਰ ‘ਤੇ ਪੈ ਸਕਦਾ ਹੈ। ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਬਹੁਤ ਸਾਵਧਾਨ ਰਹਿਣ ਦੀ ਲੋੜ ਹੈ।ਭਾਖੜਾ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। 1 ਅਗਸਤ ਨੂੰ ਭਾਖੜਾ ਵਿੱਚ 1623.47 ਫੁੱਟ ਦਰਜ ਕੀਤਾ ਗਿਆ ਸੀ। ਜਦੋਂ ਕਿ ਪਿਛਲੇ ਸਾਲ ਇਹ ਪੱਧਰ 1608.6 ਫੁੱਟ ਸੀ।

ਬੀਬੀਐਬੀ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜ਼ਰੂਰੀ ਸਾਵਧਾਨੀ ਉਪਾਅ ਕੀਤੇ ਜਾਣ। ਪ੍ਰਸ਼ਾਸਨ ਦੇ ਅਧਿਕਾਰ ਖੇਤਰ ਅਧੀਨ ਸਬੰਧਤ ਸਿਵਲ, ਸਿੰਚਾਈ, ਡਰੇਨੇਜ ਅਤੇ ਹੜ੍ਹ ਕੰਟਰੋਲ ਅਥਾਰਟੀਆਂ ਨੂੰ ਇਸ ਬਾਰੇ ਸੂਚਿਤ ਕੀਤਾ ਜਾਵੇ।