ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ 81 ਸਾਲ ਦੀ ਉਮਰ ਵਿੱਚ ਦੇਹਾਂਤ

ਨਿਊਜ਼ ਪੰਜਾਬ

ਝਾਰਖੰਡ ,4 ਅਗਸਤ 2025

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਝਾਰਖੰਡ ਮੁਕਤੀ ਮੋਰਚਾ (ਜੇਐਮਐਮ) ਦੇ ਸੰਸਥਾਪਕ ਸ਼ਿਬੂ ਸੋਰੇਨ  ਦਾ ਸੋਮਵਾਰ ਨੂੰ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ।

81 ਸਾਲ ਦੇ ਸ਼ਿਬੂ ਸੋਰੇਨ ਨੂੰ ਗੁਰਦੇ ਨਾਲ ਸਬੰਧਤ ਸਮੱਸਿਆਵਾਂ ਕਾਰਨ ਦਿੱਲੀ ਦੇ ਗੰਗਾ ਰਾਮ ਹਸਪਤਾਲ ਵਿੱਚ   ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਹਨਾਂ ਨੇ ਆਖਰੀ ਸਾਹ ਲਿਆ।