ਨਿਊਜ਼ ਪੰਜਾਬ
8 ਅਗਸਤ 2025
ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਟੀਸਾ ਦੇ ਚਨਵਾਸ ਇਲਾਕੇ ਵਿੱਚ ਵਾਪਰਿਆ ਹੈ। ਜਿੱਥੇ ਇੱਕ ਕਾਰ ਬੇਕਾਬੂ ਹੋ ਕੇ ਲਗਭਗ 500 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕਾਰ ਸਵਾਰ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਦੋ ਆਦਮੀ, ਦੋ ਔਰਤਾਂ ਅਤੇ ਦੋ ਬੱਚੇ ਸ਼ਾਮਲ ਹਨ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਸਾਰੀਆਂ ਲਾਸ਼ਾਂ ਨੂੰ ਖੱਡ ਵਿੱਚੋਂ ਬਾਹਰ ਕੱਢ ਲਿਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਕਾਰ ਦੇ ਅੰਦਰ 6 ਲੋਕ ਮੌਜੂਦ ਸਨ। ਜਿਵੇਂ ਹੀ ਕਾਰ ਖੱਡ ਵਿੱਚ ਡਿੱਗੀ,ਚੀਕ-ਚਿਹਾੜਾ ਮਚ ਗਿਆ। ਸਥਾਨਕ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਉਨ੍ਹਾਂ ਨੇ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਪਰ ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਲਾਸ਼ਾਂ ਨੂੰ ਬਾਹਰ ਕੱਢ ਕੇ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ।ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸਾ ਕਿਵੇਂ ਹੋਇਆ। ਸਥਾਨਕ ਪ੍ਰਸ਼ਾਸਨ ਨੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਕਾਰ ਵਿੱਚ ਸਵਾਰ ਲੋਕ ਇੱਕੋ ਪਰਿਵਾਰ ਦੇ ਸਨ।
