ਪਦਸ਼੍ਰੀ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨਹੀ ਰਹੇ

ਚੰਡੀਗੜ੍ਹ, 25 ਮਈ (ਨਿਊਜ਼ ਪੰਜਾਬ) ਹਾਕੀ ਦੇ ਚਮਕਦੇ ਸਿਤਾਰੇ ਅਤੇ ਓਲੰਪਿਕ ਖੇਡਾਂ ਵਿੱਚ ਤਿੰਨ ਵਾਰ ਹਾਕੀ ‘ਚ ਸੋਨ ਤਮਗਾ ਜਿੱਤਣ ਵਾਲੇ ਬਲਬੀਰ ਸਿੰਘ ਸੀਨੀਅਰ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ ਹਨ।ਲਗਭਗ 97 ਸਾਲ ਦੇ ਸ. ਬਲਬੀਰ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਨੂੰ ਮੁਹਾਲੀ ਵਿਚਲੇ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਸ਼ੁਰੂਆਤ ‘ਚ ਉਨ੍ਹਾਂ ਦੀ ਹਾਲਤ ‘ਚ ਸੁਧਾਰ ਹੋਇਆ ਸੀ ਪਰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਰਕੇ ਡਾਕਟਰਾਂ ਦੀ ਟੀਮ ਅਧੀਨ ਉਨ੍ਹਾਂ ਨੂੰ ਆਈ.ਸੀ.ਯੂ ਵਿਖੇ ਨਿਗਰਾਨੀ ਹੇਠ ਰੱਖਿਆ ਗਿਆ ਸੀ।