ਨਿਊਜ਼ ਪੰਜਾਬ
ਪਰੇਸ਼ਾਨੀਆ ਤੋਂ ਕਿਵੇਂ ਬਚੀਏ?…ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆਂ ਵਾਲੇ
Hukamnama ,Sri Darbar Sahib ji,Sri Amritsar Sahib,Ang – 843,12-Aug-2025
ਬਿਲਾਵਲੁ ਮਹਲਾ ੧ ॥
ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥ ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥
बिलावलु महला १ ॥
मै मनि चाउ घणा साचि विगासी राम ॥ मोही प्रेम पिरे प्रभि अबिनासी राम ॥ अविगतो हरि नाथु नाथह तिसै भावै सो थीऐ ॥ किरपालु सदा दइआलु दाता जीआ अंदरि तूं जीऐ ॥ मै अवरु गिआनु न धिआनु पूजा हरि नामु अंतरि वसि रहे ॥ भेखु भवनी हठु न जाना नानका सचु गहि रहे ॥१॥ भिंनड़ी रैणि भली दिनस सुहाए राम ॥ निज घरि सूतड़ीए पिरमु जगाए राम ॥ नव हाणि नव धन सबदि जागी आपणे पिर भाणीआ ॥ तजि कूड़ु कपटु सुभाउ दूजा चाकरी लोकाणीआ ॥ मै नामु हरि का हारु कंठे साच सबदु नीसाणिआ ॥ कर जोड़ि नानकु साचु मागै नदरि करि तुधु भाणिआ ॥२॥
ਪਦ ਅਰਥ: ਮੈ ਮਨਿ = ਮੇਰੇ ਮਨ ਵਿਚ। ਘਣਾ = ਬਹੁਤ। ਸਾਚਿ = ਸਦਾ-ਥਿਰ ਹਰਿ-ਨਾਮ ਵਿਚ (ਟਿਕ ਕੇ)। ਵਿਗਾਸੀ = ਮੈਂ ਖਿੜ ਰਹੀ ਹਾਂ, ਮੇਰਾ ਮਨ ਖਿੜਿਆ ਰਹਿੰਦਾ ਹੈ। ਪਿਰੇ = ਪਿਰਿ, ਪਿਰ ਨੇ। ਪ੍ਰਭਿ = ਪ੍ਰਭੂ ਨੇ।ਅਵਿਗਤੋ = {अव्यतत्र्} ਅਦ੍ਰਿਸ਼ਟ। ਨਾਥੁ ਨਾਥਹ = ਨਾਥਾਂ ਦਾ ਨਾਥ। ਤਿਸੈ = ਉਸ (ਪ੍ਰਭੂ) ਨੂੰ ਹੀ। ਥੀਐ = ਹੁੰਦਾ ਹੈ। ਜੀਐ = ਜਿੰਦ ਦੇਣ ਵਾਲਾ। ਅਵਰੁ = ਹੋਰ। ਗਿਆਨੁ = ਧਰਮ = ਚਰਚਾ। ਧਿਆਨੁ = ਸਮਾਧੀ ਆਦਿਕ ਦਾ ਉੱਦਮ। ਭਵਨੀ = ਤੀਰਥ-ਜਾਤ੍ਰਾ। ਹਠੁ = ਹਠ (ਦੇ ਆਸਰੇ ਕੀਤੇ) ਯੋਗ-ਆਸਣ। ਸਚੁ = ਸਦਾ-ਥਿਰ ਰਹਿਣ ਵਾਲਾ ਪਰਮਾਤਮਾ ॥੧॥ ਭਿੰਨੜੀ = (ਹਰਿ-ਨਾਮ ਦੇ ਰਸ ਨਾਲ) ਭਿੱਜੀ ਹੋਈ (ਜੀਵ-ਇਸਤ੍ਰੀ) ਨੂੰ। ਰੈਣਿ = ਰਾਤ। ਸੁਹਾਏ = ਸੁਹਾਵਣੇ, ਸੁਖ ਦੇਣ ਵਾਲੇ। ਨਿਜ ਘਰਿ = ਆਪਣੇ ਘਰ ਵਿਚ, ਆਪਣੇ ਆਪ ਵਿਚ। ਸੂਤੜੀਏ = ਸੁੱਤੀ ਜੀਵ-ਇਸਤ੍ਰੀਏ! ਹਰਿ-ਨਾਮ ਵਲੋਂ ਬੇ-ਪਰਵਾਹ ਹੋ ਰਹੀ ਜੀਵ-ਇਸਤ੍ਰੀਏ! ਪਿਰਮੁ = ਪ੍ਰਭੂ ਦਾ ਪ੍ਰੁੇਮ। ਜਗਾਏ = (ਮਾਇਆ ਦੇ ਮੋਹ ਤੋਂ) ਸੁਚੇਤ ਕਰਦਾ ਹੈ। ਹਾਣਿ = (हायन) ਸਾਲ, ਵਰ੍ਹਾ। ਨਵ ਹਾਣਿ = ਨਵੀਂ ਉਮਰ ਵਾਲੀ, ਵਿਕਾਰਾਂ ਤੋਂ ਬਚੀ ਹੋਈ। ਧਨ = ਜੀਵ-ਇਸਤ੍ਰੀ। ਨਵ = ਨਵੀਂ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਜਾਗੀ = (ਮਾਇਆ ਦੇ ਮੋਹ ਤੋਂ) ਸੁਚੇਤ ਹੁੰਦੀ ਹੈ। ਪਿਰ ਭਾਣੀਆ = ਪ੍ਰਭੂ ਨੂੰ ਪਿਆਰੀ ਲੱਗਦੀ ਹੈ। ਤਜਿ = ਤਿਆਗ ਕੇ। ਕੂੜੁ = ਝੂਠ, ਨਾਸਵੰਤ ਪਦਾਰਥਾਂ ਦਾ ਮੋਹ। ਸੁਭਾਉ ਦੂਜਾ = ਪ੍ਰਭੂ ਨੂੰ ਛੱਡ ਕੇ ਹੋਰ ਨਾਲ ਪਿਆਰ ਪਾਈ ਰੱਖਣ ਵਾਲੀ ਆਦਤ। ਲੋਕਾਣੀਆ = ਲੋਕਾਂ ਦੀ। ਚਾਕਰੀ = ਖ਼ੁਸ਼ਾਮਦ, ਮੁਥਾਜੀ। ਕੰਠੇ = ਗਲੇ ਵਿਚ। ਸਾਚ ਸਬਦੁ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ। ਨੀਸਾਣਿਆ = ਪਰਵਾਨਾ, ਰਾਹਦਾਰੀ, ਜ਼ਿੰਦਗੀ ਦੀ ਅਗਵਾਈ ਕਰਨ ਵਾਲਾ ਪਰਵਾਨਾ।
ਅਰਥ: ਹੇ ਸਹੇਲੀਏ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ) ਵਿਚ (ਟਿਕ ਕੇ) ਮੇਰਾ ਮਨ ਖਿੜਿਆ ਰਹਿੰਦਾ ਹੈ, ਮੇਰੇ ਮਨ ਵਿਚ ਬਹੁਤ ਚਾਉ ਬਣਿਆ ਰਹਿੰਦਾ ਹੈ। ਅਬਿਨਾਸ਼ੀ ਪਿਆਰੇ ਪ੍ਰਭੂ ਨੇ (ਮੇਰੇ ਮਨ ਨੂੰ ਆਪਣੇ) ਪ੍ਰੇਮ (ਦੀ ਖਿੱਚ ਨਾਲ) ਮਸਤ ਕਰ ਰੱਖਿਆ ਹੈ। ਹੇ ਸਹੇਲੀਏ! ਉਹ ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਪਰ ਉਹ ਪਰਮਾਤਮਾ (ਵੱਡੇ ਵੱਡੇ) ਨਾਥਾਂ ਦਾ (ਭੀ) ਨਾਥ ਹੈ, (ਜਗਤ ਵਿਚ) ਉਹ ਹੀ ਹੁੰਦਾ ਹੈ, ਜੋ ਉਸ ਪਰਮਾਤਮਾ ਨੂੰ ਹੀ ਚੰਗਾ ਲੱਗਦਾ ਹੈ। ਹੇ ਪ੍ਰਭੂ! ਤੂੰ ਮਿਹਰ ਦਾ ਸਮੁੰਦਰ ਹੈਂ, ਤੂੰ ਸਦਾ ਹੀ ਦਇਆ ਦਾ ਸੋਮਾ ਹੈਂ, ਤੂੰ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਜੀਵਾਂ ਦੇ ਅੰਦਰ ਜਿੰਦ ਹੈਂ। ਹੇ ਸਹੇਲੀਏ! (ਮੇਰੇ) ਮਨ ਵਿਚ ਪਰਮਾਤਮਾ ਦਾ ਨਾਮ ਵੱਸ ਰਿਹਾ ਹੈ (ਇਸ ਹਰਿ-ਨਾਮ ਦੇ ਬਰਾਬਰ ਦੀ) ਮੈਨੂੰ ਕੋਈ ਧਰਮ-ਚਰਚਾ, ਕੋਈ ਸਮਾਧੀ, ਕੋਈ ਦੇਵ-ਪੂਜਾ ਨਹੀਂ ਸੁੱਝਦੀ। ਹੇ ਨਾਨਕ! (ਆਖ-ਹੇ ਸਹੇਲੀਏ!) ਮੈਂ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਨੂੰ (ਆਪਣੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਲਿਆ ਹੈ (ਇਸ ਦੇ ਬਰਾਬਰ ਦਾ) ਮੈਂ ਕੋਈ ਭੇਖ, ਕੋਈ ਤੀਰਥ-ਰਟਨ, ਕੋਈ ਹਠ-ਜੋਗ ਨਹੀਂ ਸਮਝਦੀ ॥੧॥ ਹਰਿ-ਨਾਮ-ਰਸ ਵਿਚ ਭਿੱਜੀ ਹੋਈ ਉਸ ਜੀਵ-ਇਸਤ੍ਰੀ ਨੂੰ (ਜ਼ਿੰਦਗੀ ਦੀਆਂ) ਰਾਤਾਂ ਤੇ ਦਿਨ ਸਭ ਸੁਹਾਵਣੇ ਲੱਗਦੇ ਹਨ। ਹੇ ਆਪਣੇ ਆਪ ਵਿਚ ਹੀ ਮਸਤ ਰਹਿਣ ਵਾਲੀ ਜੀਵ-ਇਸਤ੍ਰੀਏ! (ਵੇਖ, ਜਿਸ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਪਿਆਰ (ਮਾਇਆ ਦੇ ਮੋਹ ਤੋਂ) ਸੁਚੇਤ ਕਰਦਾ ਹੈ। ਜਿਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਾਇਆ ਦੇ ਮੋਹ ਤੋਂ) ਸੁਚੇਤ ਹੁੰਦੀ ਹੈ, ਉਹ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ ਅਤੇ ਆਪਣੇ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਉਹ ਜੀਵ-ਇਸਤ੍ਰੀ ਨਾਸਵੰਤ ਪਦਾਰਥਾਂ ਦਾ ਮੋਹ, ਠੱਗੀ-ਫ਼ਰੇਬ, ਮਾਇਆ ਨਾਲ ਪਿਆਰ ਪਾਈ ਰੱਖਣ ਵਾਲੀ ਆਦਤ, ਅਤੇ ਲੋਕਾਂ ਦੀ ਮੁਥਾਜੀ ਛੱਡ ਕੇ (ਪ੍ਰਭੂ-ਪਤੀ ਨੂੰ ਪਿਆਰ ਕਰਦੀ ਹੈ)। ਹੇ ਸਹੇਲੀਏ! (ਜਿਵੇਂ) ਗਲ ਵਿਚ ਹਾਰ (ਪਾਈਦਾ ਹੈ, ਤਿਵੇਂ) ਪਰਮਾਤਮਾ ਦਾ ਨਾਮ ਮੈਂ (ਆਪਣੇ ਗਲੇ ਵਿਚ ਪ੍ਰੋ ਲਿਆ ਹੈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਮੇਰੀ ਜ਼ਿੰਦਗੀ ਦੀ ਅਗਵਾਈ ਕਰਨ ਵਾਲਾ) ਪਰਵਾਨਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਕਿ, ਹੇ ਨਾਨਕ (ਦੋਵੇਂ) ਹੱਥ ਜੋੜ ਕੇ (ਪਰਮਾਤਮਾ ਦੇ ਦਰ ਤੋਂ ਉਸ ਦਾ) ਸਦਾ-ਥਿਰ ਰਹਿਣ ਵਾਲਾ ਨਾਮ ਮੰਗਦਾ ਰਹਿੰਦਾ ਹੈ (ਅਤੇ ਆਖਦਾ ਹੈ-ਹੇ ਪ੍ਰਭੂ!) ਜੇ ਤੈਨੂੰ ਚੰਗਾ ਲੱਗੇ (ਤਾਂ ਮੇਰੇ ਉੱਤੇ) ਮਿਹਰ ਦੀ ਨਿਗਾਹ ਕਰ (ਮੈਨੂੰ ਆਪਣਾ ਨਾਮ ਦੇਹ) ॥੨॥
अर्थ: हे सखी! सदा तेरे रहने वाले परमात्मा (के नाम) में (स्थिर रहकर) मेरा मन खिला रहता है, मेरे मन में बहुत चाव बना रहता है। अविनाशी प्यारे प्रभु ने ( मेरे मन को) अपने प्रेम की खींच से मस्त कर रखा है। हे सखी! वह परमात्मा इन आंखो से नही दिखता, परन्तु वह परमात्मा बड़े बड़े नाथों का भी नाथ है, जगत में वही सब कुछ होता है, जो उस प्रमात्मा को अच्छा लगता है। ही प्रभ, आप कृपा का सागर हो, आप सदा ही दया का चश्मा हो, आप हो सब दाते देने वाले हो, और आप ही सब जीवों के अंदर जीवन रूप हो। हे सखी! (मेरे) मन के अंदर परमात्मा का नाम बस रहा है (इस हरी नाम के बराबर की) मुझे कोई धर्म चर्चा, कोई समाधि, कोई देव पूजा नहीं सुझती। गुरू नानक जी कहते हैं, हे नानक! ( के है सखी!) में सदा कायम रहने वाले हरी नाम को (अपने हृदय में ) पक्की तरह से टिका लिया है। (इस के बराबर का) में कोई वेष, कोई तीर्थ रट्न, कोई हठ योग नही समझती।१। हरि नाम रस में भीगी हुई (उस जीव स्त्री को जिंदगी की रातें और दिन सब सुहावने लगते हैं। हे अपने आप में ही रहने वाली जीव स्त्री ! ( देख जिस जीव स्त्री को) परमात्मा का प्यार, माया के मोह से सचेत रखता है। जो जीव स्त्री , गुरु के शब्द की बरकत द्वारा ( माया के मोह से) सचेत होती है, वह जीव स्त्री विकारों से बची रहती है और अपने प्रभु पति को प्यार करने लग जाती है। वह जीव स्त्री नाशिवंत पदार्थों का मोह, ठगी फरेब, माया का प्यार, बनाए रखने वाली आदत और लोगों की मोहताजी छोड़कर प्रभु पति को प्यार करती है। हे सखी! जिस प्रकार, गले में हार (डालते हैं), उसी प्रकार, परमात्मा का नाम (मैंने अपने गले में पिरो लिया है) सदा थिर प्रभु की सिफत सलाह ( मेरी जिंदगी की अगुवाई करने वाला) परवाना है। गुरु नानक जी कहते हैं, हे नानक दोनों हाथ जोड़कर (परमात्मा के दर से उसका) सदा स्थाई रहने वाला नाम मांगता रहता है, (और गुरु नानक जी कहते हैं) हे प्रभु अगर तुझे अच्छा लगे तो मेरे ऊपर कृपा की निगाह कर मुझे अपना नाम दे)।२।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖ਼ਾਲਸਾ !!
ਵਾਹਿਗੁਰੂ ਜੀ ਕੀ ਫ਼ਤਹਿ !!
🚩🚩🙏💐🙏🚩🚩
