ਚੋਣਾਂ ਨੂੰ ਲੈ ਕੇ ਮਨਜਿੰਦਰ ਸਿੰਘ ਸਿਰਸਾ ਦਾ ਵੱਡਾ ਐਲਾਨ;2027 ਦੀਆਂ ਚੋਣਾਂ ‘ਚ ਵੀ ਅਕਾਲੀ ਦਲ ਤੋਂ ਵੱਖਰੇ ਲੜਾਂਗੇ

ਨਿਊਜ਼ ਪੰਜਾਬ

12 ਅਗਸਤ 2025

ਮਨਜਿੰਦਰ ਸਿੰਘ ਸਿਰਸਾ ਨੇ ਸਪੱਸ਼ਟ ਕੀਤਾ ਹੈ ਕਿ ਅਕਾਲੀ ਦਲ ਨਾਲ ਕੋਈ ਗੱਠਜੋੜ ਨਹੀਂ ਹੋਵੇਗਾ। ਉਨ੍ਹਾਂ ਯਾਦ ਦਿਵਾਇਆ ਕਿ 2022 ਦੀਆਂ ਚੋਣਾਂ ਵਿੱਚ ਵੀ ਉਹ ਵੱਖਰੇ ਚੱਲੇ ਸਨ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੀ ਇਕੱਲੇ ਹੀ ਲੜਨ ਦਾ ਫੈਸਲਾ ਕੀਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਸਿਰਸਾ ਨੇ ਕਿਹਾ ਕਿ ਅਕਾਲੀ ਦਲ ਨਾਲ ਸਾਂਝ ਪਾਉਣ ਦੀ ਕੋਈ ਸੰਭਾਵਨਾ ਨਹੀਂ ਹੈ।