ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ,ਅੱਜ ਮੁੜ ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ;ਜਾਣੋ ਵਜ੍ਹਾ…

ਨਿਊਜ਼ ਪੰਜਾਬ

14 ਅਗਸਤ 2025

ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਬੁੱਧਵਾਰ ਨੂੰ ਟਰਾਂਸਪੋਰਟ ਸਕੱਤਰ ਨਾਲ ਮੀਟਿੰਗ ਹੋਈ, ਜਿਸ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਕੋਈ ਸਹਿਮਤੀ ਨਹੀਂ ਬਣ ਸਕੀ। ਇਹੀ ਕਾਰਨ ਹੈ ਕਿ ਯੂਨੀਅਨ ਨੇ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ।

ਉੱਥੇ ਹੀ ਦੂਜੇ ਪਾਸੇ ਪੰਜਾਬ ਰੋਡਵੇਜ਼ ਅਤੇ ਪਨਬਸ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ ਭੇਜਿਆ ਗਿਆ ਹੈ। ਉਨ੍ਹਾਂ ਦੀ ਸਿਵਲ ਸੱਕਤਰੇਤ ’ਚ 11 ਵਜੇ ਮੀਟਿੰਗ ਹੋਵੇਗੀ। ਇਸ ਮੀਟਿੰਗ ਦੇ ਨਾਲ ਇਹ ਲਗ ਰਿਹਾ ਹੈ ਕਿ ਕਰਮਚਾਰੀਆਂ ਦੇ ਰੋਸ ਅੱਗੇ ਮਾਨ ਸਰਕਾਰ ਝੁਕ ਗਈ ਹੈ। ਯੂਨੀਅਨ ਦੇ ਮੁਖੀ ਰਣਜੀਤ ਬਾਵਾ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਸੀ ਕਿ ਕਿਲੋਮੀਟਰ ਸਕੀਮ ‘ਤੇ ਬੱਸਾਂ ਚਲਾਉਣ ਦਾ ਟੈਂਡਰ ਰੱਦ ਕੀਤਾ ਜਾਵੇ, ਪਰ ਇਸ ਦੇ ਬਾਵਜੂਦ ਸਰਕਾਰ ਨੇ ਉਨ੍ਹਾਂ ਦੀ ਮੰਗ ਨਹੀਂ ਮੰਨੀ। ਇਹੀ ਕਾਰਨ ਹੈ ਕਿ ਉਨ੍ਹਾਂ ਨੇ ਵੀਰਵਾਰ ਤੋਂ ਸੜਕਾਂ ਜਾਮ ਕਰਨ ਦਾ ਫੈਸਲਾ ਕੀਤਾ ਹੈ।