ਪੰਜਾਬ ਪੁਲਿਸ ਦੀ AGTF ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਮੋਸਟ ਵਾਂਟਡ ਬਦਮਾਸ਼ ਪਿਸਤੌਲ, ਗੋਲਾ ਬਾਰੂਦ ਸਮੇਤ ਗ੍ਰਿਫ਼ਤਾਰ 

ਨਿਊਜ਼ ਪੰਜਾਬ

14 ਅਗਸਤ 2025

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਦੋ ਮੋਸਟ ਵਾਂਟੇਡ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਪਟਿਆਲਾ-ਅੰਬਾਲਾ ਹਾਈਵੇਅ ‘ਤੇ ਸ਼ੰਭੂ ਪਿੰਡ ਨੇੜੇ ਹੋਈ।ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਗੌਰਵ ਯਾਦਵ ਨੇ ਵੀਰਵਾਰ ਨੂੰ ਕਿਹਾ।

ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਉਹ ਹਾਲ ਹੀ ‘ਚ ਫਾਜ਼ਿਲਕਾ ‘ਚ ਭਾਰਤ ਰਤਨ ਉਰਫ਼ ਵਿੱਕੀ ਦੇ ਕਤਲ ਮਾਮਲੇ ‘ਚ ਲੋੜੀਂਦੇ ਸਨ। ਮਈ 2025 ਨੂੰ ਦੋਵਾਂ ਨੇ ਕਤਲ ਨੂੰ ਅੰਜ਼ਾਮ ਦਿੱਤਾ ਸੀ, ਜਿਸ ਤੋਂ ਬਾਅਦ ਉਹ ਨੇਪਾਲ ਫ਼ਰਾਰ ਹੋ ਗਏ ਤੇ ਵਿਦੇਸ਼ ਬੈਠੇ ਗੈਂਗ ਹੈਂਡਲਰਾਂ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ‘ਚ ਇੱਕ ਵਾਰ ਫਿਰ ਕਿਸੀ ਖੌਫ਼ਨਾਕ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਵਾਪਸ ਆਏ ਸਨ।ਏਜੀਟੀਐਫ ਨੇ ਇੱਕ ਗਲੋਕ ਨੌਂ ਐਮਐਮ ਪਿਸਤੌਲ ਅਤੇ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ, ਅਤੇ ਸਾਹਿਬਜ਼ਾਦਾ ਅਜੀਤ ਸਿੰਘ (ਐਸਏਐਸ) ਨਗਰ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਹੈ।

ਇੱਕ ਐਕਸ ਪੋਸਟ ਸਾਂਝੀ ਕਰਦੇ ਹੋਏ, ਪੰਜਾਬ ਦੇ ਡੀਜੀਪੀ ਨੇ ਲਿਖਿਆ, “ਇੱਕ ਵੱਡੀ ਸਫਲਤਾ ਵਿੱਚ, ਐਂਟੀ ਗੈਂਗਸਟਰ ਟਾਸਕ ਫੋਰਸ (#AGTF) ਪੰਜਾਬ ਨੇ ਪਿੰਡ ਸ਼ੰਭੂ ਨੇੜੇ ਪਟਿਆਲਾ ਅੰਬਾਲਾ ਹਾਈਵੇਅ ਤੋਂ ਦੋ ਮੋਸਟ-ਵਾਂਟੇਡ ਲਾਰੈਂਸ ਬਿਸ਼ਨੋਈ ਗੈਂਗ ਦੇ ਮੁਲਜਿਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਉਹ ਕਤਲ ਕਰਨ ਤੋਂ ਬਾਅਦ ਨੇਪਾਲ ਭੱਜ ਗਏ ਸਨ ਅਤੇ ਪੰਜਾਬ ਵਿੱਚ ਇੱਕ ਸਨਸਨੀਖੇਜ਼ ਅਪਰਾਧ ਕਰਨ ਲਈ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਵਾਪਸ ਆਏ ਸਨ।”