ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਕੀਤਾ ਨਿਹਾਲ*
★★★★★★★★★★★★★
ਲੁਧਿਆਣਾ,16 ਅਗਸਤ ( ਆਰ ਐਸ ਖ਼ਾਲਸਾ ) ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਹਰਨਾਮ ਨਗਰ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋ ਗੁਰਦੁਆਰਾ ਸਾਹਿਬ ਵਿਖੇ
ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਗੁਰਮਤਿ ਸਮਾਗਮ ਅੰਦਰ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਪੰਥ ਦੇ ਪ੍ਰਸਿੱਧ ਕਥਾ ਵਾਚਕ ਭਾਈ ਦਵਿੰਦਰਪਾਲ ਸਿੰਘ ਨੇ ਕਿਹਾ ਕਿ ਦੁਨੀਆਂ ਦੇ ਮਹਾਨ ਗ੍ਰੰਥਾਂ ਵਿਚੋਂ ਇੱਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਇੱਕ ਅਜਿਹਾ
ਸਰਵੋਤਮ ਧਾਰਮਿਕ, ਵਿਲੱਖਣ, ਸਰਬ-ਸਾਂਝਾ ਅਤੇ ਅਦੁੱਤੀ ਗ੍ਰੰਥ ਹੈ।ਜਿਸ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ ਅਤੇ ਲੱਖਾਂ ਪ੍ਰਾਣੀ ਰੋਜ਼ਾਨਾ ਨਮਸਕਾਰ ਕਰਕੇ ਅਪਣੇ ਜੀਵਨ ਦੇ ਕਲਿਆਣ ਲਈ ਅਰਦਾਸ ਕਰਦੇ ਹਨ।ਇਸ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬੱਤ ਦੇ ਗੁਰੂ ਹਨ। ਅੱਜ ਲੋੜ ਹੈ ਅਸੀਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸਾ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਈਏ। ਇਸ ਦੌਰਾਨ ਆਯੋਜਿਤ ਕੀਤੇ ਗਏ ਗੁਰਮਤਿ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗਗਨਦੀਪ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਭਾਈ ਇੰਦਰਜੀਤ ਸਿੰਘ ਦੇ ਕੀਰਤਨੀ ਜੱਥਿਆਂ ਨੇ ਵਿਸ਼ੇਸ਼ ਤੌਰ ਤੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ।ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਗੁਰਮੀਤ ਸਿੰਘ ਸਲੂਜਾ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥਿਆ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ!ਇਸ ਸਮੇ ਉਨ੍ਹਾਂ ਦੇ ਨਾਲ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਦੇਵ ਸਿੰਘ, ਗੁਰਚਰਨ ਸਿੰਘ ਚੰਨ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਟੋਨੀ ਮੱਕੜ,ਕੁਲਵਿੰਦਰ ਸਿੰਘ ਲਾਡੀ, ਦਿਲਜੰਗ ਸਿੰਘ, ਅਮਰਜੀਤ ਸਿੰਘ ਪਰੂਥੀ, ਜਗਤਾਰ ਸਿੰਘ ਸੋਨੀ, ਮਹਿੰਦਰਪਾਲ ਸਿੰਘ ਗਲਹੋਤਰਾ,ਕੁਲਦੀਪ ਸਿੰਘ ਦੀਪਾ, ਭੁਪਿੰਦਰ ਸਿੰਘ ਸਲੂਜਾ, ਰਜਿੰਦਰ ਸਿੰਘ ਸਲੂਜਾ, ਸੁਰਿੰਦਰਪਾਲ ਸਿੰਘ ਜਸਬੀਰ ਸਿੰਘ ਜੇ ਸਨਜ਼, ਹਰਕ੍ਰਿਸ਼ਨ ਸਿੰਘ ਮਕੱੜ,ਹਰਮਨਦੀਪ ਸਿੰਘ, ਭੁਪਿੰਦਰ ਸਿੰਘ ਛਾਬੜਾ, ਕਵੰਲਜੀਤ ਸਿੰਘ ਛਾਬੜਾ, ਵਿਸ਼ੇਸ਼ ਤੌਰ ਤੇ ਹਾਜਰ ਸਨ
