ਜ਼ਿਲ•ਾ ਲੁਧਿਆਣਾ ਵਿੱਚ 24 ਘੰਟਿਆਂ ਦੌਰਾਨ 3 ਨਵੇਂ ਮਾਮਲੇ ਸਾਹਮਣੇ ਆਏ
-ਆਈ. ਸੀ. ਐੱਮ. ਆਰ. ਟੀਮ ਨੇ ਜ਼ਿਲ•ਾ ਲੁਧਿਆਣਾ ਵਿੱਚੋਂ ਨਮੂਨੇ ਲਏ-ਡਿਪਟੀ ਕਮਿਸ਼ਨਰ
ਲੁਧਿਆਣਾ, 26 ਮਈ (000)-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਕੁੱਲ 6143 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 5968 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ•ਾਂ ਵਿੱਚੋਂ 5701 ਨਤੀਜੇ ਨੈਗੇਟਿਵ ਆਏ ਹਨ, ਜਦਕਿ 175 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ•ਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 181 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 86 ਮਰੀਜ਼ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹਨ। ਉਨ•ਾਂ ਕਿਹਾ ਕਿ ਬਦਕਿਸਮਤੀ ਨਾਲ 7 ਮੌਤਾਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ ਅਤੇ 5 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਹੁਣ ਤੱਕ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 139 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ•ਾਂ ਦੱਸਿਆ ਕਿ ਅੱਜ ਤਿੰਨ ਪਾਜ਼ੀਟਿਵ ਪਾਏ ਗਏ ਮਰੀਜ਼ਾਂ ਵਿੱਚ ਡੇਹਲੋਂ ਨੇੜਲੇ ਪਿੰਡ ਖਾਨਪੁਰ ਦੇ ਪਤੀ ਪਤਨੀ ਸ਼ਾਮਿਲ ਹਨ, ਜੋ ਕਿ 23 ਮਈ ਨੂੰ ਪੱਛਮੀ ਬੰਗਾਲ ਤੋ ਵਾਪਸ ਆਏ ਸਨ। ਇਸ ਤੋਂ ਇਲਾਵਾ ਇੱਕ 50 ਸਾਲਾ ਵਿਅਕਤੀ ਏਅਰ ਇੰਡੀਆ ਵਿੱਚ ਸੁਰੱਖਿਆ ਕਰਮੀ ਵਜੋਂ ਕੰਮ ਕਰਦਾ ਹੈ ਅਤੇ ਦਿੱਲੀ ਦਾ ਰਹਿਣ ਵਾਲਾ ਹੈ, ਉਹ ਵੀ ਪਾਜ਼ੀਟਿਵ ਪਾਇਆ ਗਿਆ ਹੈ। ਉਹ ਮਿਤੀ 25 ਮਈ ਨੂੰ ਦਿੱਲੀ ਤੋਂ ਘਰੇਲੂ ਉਡਾਨ ਰਾਹੀਂ ਸਾਹਨੇਵਾਲ ਹਵਾਈ ਅੱਡੇ ‘ਤੇ ਉਤਰਿਆ