ਛਣਕਾਟਿਆਂ ਦੀ ਛਣਕਾਰ ਬੰਦ ਹੋਣ ‘ਤੇ ਮਨ ਉਦਾਸ ਹੈ, ਜਸਵਿੰਦਰ ਭੱਲਾ ਦੇ ਦਿਹਾਂਤ ‘ਤੇ CM ਮਾਨ ਨੇ ਜਤਾਇਆ ਦੁੱਖ

ਨਿਊਜ਼ ਪੰਜਾਬ

22 ਅਗਸਤ 2025

ਪੰਜਾਬ ਦੇ ਮਸ਼ਹੂਰ ਕਮੇਡੀਅਨ ਡਾ. ਜਸਵਿੰਦਰ ਭੱਲਾ ਜਿਨ੍ਹਾਂ ਦਾ ਅੱਜ ਦਿਹਾਂਤ ਹੋ ਗਿਆ, 65 ਸਾਲ ਦੀ ਉਮਰ ਦੇ ਵਿੱਚ ਉਹ ਇਸ ਫਾਨੀ ਸੰਸਾਰ ਤੋਂ ਰੁਖਸਤ ਹੋ ਗਿਆ। ਅੱਜ ਤੜਕੇ ਉਨ੍ਹਾਂ ਦੇ ਅਕਾਲ ਚਲਾਣਾ ਦੀ ਖਬਰ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ। ਮਿਲੀ ਜਣਕਾਰੀ ਅਨੁਸਾਰ ਪਰਸੋਂ ਰਾਤ ਡਾ. ਜਸਵਿੰਦਰ ਭੱਲਾ ਨੂੰ ਬ੍ਰੇਨ ਸਟ੍ਰੋਕ ਆਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਕੱਲ ਰਾਤ ਤੋਂ ਉਨ੍ਹਾਂ ਦੀ ਤਬੀਅਤ ਹੋਰ ਖ਼ਰਾਬ ਸੀ। ਅੱਜ ਸਵੇਰੇ ਕਰੀਬ ਚਾਰ ਵਜੇ ਉਨ੍ਹਾਂ ਨੇ ਆਖਰੀ ਸਾਂਹ ਲਏ।

CM ਮਾਨ ਵੱਲੋਂ ਜਤਾਇਆ ਦੁੱਖ

ਪ੍ਰਸਿੱਧ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦੇ ਦਿਹਾਂਤ ‘ਤੇ ਸੀਐਮ ਮਾਨ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਸੋਸ਼ਲ ਮੀਡੀਆ ਐਕਸ ‘ਤੇ ਇਕ ਪੋਸਟ ਸ਼ੇਅਰ ਕਰਦਿਆਂ ਲਿਖਿਆ, ‘ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ..ਛਣਕਾਟਿਆਂ ਦੀ ਛਣਕਾਰ ਬੰਦ ਹੋਣ ‘ਤੇ ਮਨ ਉਦਾਸ ਹੈ..ਵਾਹਿਗੁਰੂ ਚਰਨਾਂ ਵਿਚ ਨਿਵਾਸ ਬਖਸ਼ਣ…ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਵਿੱਚ ਵਸਦੇ ਰਹਿਣਗੇ..।