ਲੁਧਿਆਣਾ ਵਿੱਚ 24 ਘੰਟਿਆਂ ਦੌਰਾਨ 1 ਨਵਾਂ ਮਾਮਲਾ ਸਾਹਮਣੇ ਆਇਆ -ਲੋਕ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ-ਡਿਪਟੀ ਕਮਿਸ਼ਨਰ
ਨਿਊਜ਼ ਪੰਜਾਬ
ਲੁਧਿਆਣਾ, 27 ਮਈ – ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਇੱਕ ਨਵਾਂ ਪਾਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਦਿੱਲੀ ਨਾਲ ਸੰਬੰਧਤ ਹੈ। ਹੁਣ ਤੱਕ ਕੁੱਲ 6290 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 6079 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ•ਾਂ ਵਿੱਚੋਂ 5811 ਨਤੀਜੇ ਨੈਗੇਟਿਵ ਆਏ ਹਨ, ਜਦਕਿ 211 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ•ਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 181 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 87 ਮਰੀਜ਼ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹਨ। ਉਨ•ਾਂ ਕਿਹਾ ਕਿ ਬਦਕਿਸਮਤੀ ਨਾਲ 7 ਮੌਤਾਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ ਅਤੇ 5 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਹੁਣ ਤੱਕ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 140 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ•ਾਂ ਕਿਹਾ ਕਿ ਹੁਣ ਤੱਕ 6401 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1914 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 86 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ•ਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ•ਾਂ ਅੱਜ ਵੀ 147 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ•ਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ। ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।