ਨਿਊਜ਼ ਪੰਜਾਬ
31 ਅਗਸਤ 2025
ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਸਰਕਾਰੀ ਅੰਕੜਿਆਂ ਅਨੁਸਾਰ, ਹੁਣ ਤੱਕ ਕੁੱਲ 1018 ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ। ਸਰਕਾਰ, ਐਨਡੀਆਰਐਫ ਦੀਆਂ 11 ਟੀਮਾਂ ਅਤੇ ਫੌਜ ਚਾਰ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀ ਹੋਈ ਹੈ।
ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ 3 ਸਤੰਬਰ ਤੱਕ ਛੁੱਟੀ ਦਾ ਐਲਾਨ ਕੀਤਾ ਹੈ। ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀਆਂ ਨਾਲ ਇਸ ਬਾਰੇ ਚਰਚਾ ਕੀਤੀ। ਜਿਸ ਤੋਂ ਬਾਅਦ ਮੰਤਰੀ ਬੈਂਸ ਨੇ ਇਸਦਾ ਐਲਾਨ ਕੀਤਾ। ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਸੂਬੇ ਦੇ ਸਾਰੇ ਸਕੂਲ 3 ਸਤੰਬਰ, 2025 ਤੱਕ ਬੰਦ ਰਹਿਣਗੇ।

