ਅੱਜ ਪੰਜਾਬ ਦੌਰੇ’ਤੇ ਅਰਵਿੰਦ ਕੇਜਰੀਵਾਲ,ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ 

ਨਿਊਜ਼ ਪੰਜਾਬ

4 ਸਤੰਬਰ 2025

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆਉਣਗੇ। ਅਰਵਿੰਦ ਕੇਜਰੀਵਾਲ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਅਤੇ ਜ਼ਮੀਨੀ ਪੱਧਰ ‘ਤੇ ਚੱਲ ਰਹੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣਗੇ। ਇਸ ਦੇ ਨਾਲ ਅਰਵਿੰਦ ਕੇਜਰੀਵਾਲ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨਗੇ। ਇਸ ਦੌਰਾਨ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਕੇ’ਤੇ ਮੌਜੂਦ ਰਹਿਣਗੇ। ਦੱਸ ਦੇਈਏ ਕਿ ਪਾਰਟੀ ਦੇ ਦਿੱਲੀ ਸੂਬਾ ਪ੍ਰਧਾਨ ਸੌਰਭ ਭਾਰਦ੍ਵਾਜ ਹੜ੍ਹ ਰਾਹਤ ਦੀ ਸਮੱਗਰੀ ਲੈ ਕੇ ਬੀਤੀ ਕੱਲ੍ਹ ਪੰਜਾਬ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਹਰ ਰੋਜ਼ ਹੜ੍ਹ ਰਾਹਤ ਸਮੱਗਰੀ ਤੇ ਟਰੱਕ ਲੈ ਕੇ ਸਾਡੇ ਆਗੂ, ਵਿਧਾਇਕ, ਸਾਂਸਦ ਤੇ ਆਮ ਲੋਕ ਵੀ ਪੰਜਾਬ ਜਾਣਗੇ ਤੇ ਆਪਣੀਆਂ ਸੇਵਾਵਾਂ ਦੇਣਗੇ।