ਭਾਖੜਾ ਡੈਮ ਦੇ 10-10 ਫੁੱਟ ਤੱਕ ਖੋਲ੍ਹੇ ਗਏ ਫਲੱਡ ਗੇਟ, ਆਨੰਦਪੁਰ ਸਾਹਿਬ ਖੇਤਰ ‘ਚ ਹੜ੍ਹ ਦਾ ਖ਼ਤਰਾ ਵਧਿਆ

ਨਿਊਜ਼ ਪੰਜਾਬ

4 ਸਤੰਬਰ 2025

ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਚੰਦਪੁਰ ਬੇਲਾ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਵਧ ਰਹੇ ਪਾਣੀ ਨੇ ਪਿੰਡਾਂ ਦਾ ਸ਼ਹਿਰ ਨਾਲ ਸੰਪਰਕ ਤੋੜ ਦਿੱਤਾ ਹੈ। ਭਾਖੜਾ ਡੈਮ ਵਿੱਚੋਂ ਛੱਡਿਆ ਜਾ ਰਿਹਾ ਵਧੀਕ ਪਾਣੀ ਸ਼ਾਮ ਤੱਕ ਖੇਤਰ ਵਿੱਚ ਪਹੁੰਚਣ ਦੀ ਸੰਭਾਵਨਾ ਹੈ, ਜਿਸ ਨਾਲ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਗੱਜਪੁਰ ਬੇਲਾ, ਚੰਦਪੁਰ ਬੇਲਾ ਅਤੇ ਹਰੀਵਾਲ ਵਿੱਚ ਸੜਕਾਂ ’ਤੇ ਪਾਣੀ ਭਰ ਗਿਆ ਹੈ। ਕਿਸਾਨਾਂ ਦੀਆਂ ਫਸਲਾਂ ਨੂੰ ਵੱਡਾ ਨੁਕਸਾਨ ਹੋਇਆ ਹੈ। ਇਸੇ ਦੌਰਾਨ, ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਨੂੰ ਸੁਰੱਖਿਅਤ ਖੇਤਰਾਂ ਵਿੱਚ ਜਾਣ ਦੀ ਅਪੀਲ ਕੀਤੀ।