ਅਧਿਆਪਕ ਹੈ ਉਹ ਰੌਸ਼ਨੀ ਦਾ ਦੀਵਾ,ਜੋ ਸਦਾ ਸਿਖਾਏ ਮਨੁੱਖਤਾ ਦਾ ਜੀਵਨ ਜੀਣਾ, ਅਧਿਆਪਕ ਦਿਵਸ ਦੀਆਂ ਬਹੁਤ ਬਹੁਤ ਸ਼ੁਭਕਾਮਨਾਵਾਂ

ਨਿਊਜ਼ ਪੰਜਾਬ

5 ਸਤੰਬਰ 2025

ਅਧਿਆਪਕ ਦਿਵਸ ਹਰ ਸਾਲ 5 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਅਸੀਂ ਆਪਣੇ ਅਧਿਆਪਕਾਂ ਦਾ ਧੰਨਵਾਦ ਕਰਦੇ ਹਾਂ ਜੋ ਸਾਨੂੰ ਸਿੱਖਿਆ ਦੇ ਕੇ ਜੀਵਨ ਵਿੱਚ ਸਫਲ ਹੋਣ ਦਾ ਰਾਹ ਦਿਖਾਉਂਦੇ ਹਨ। ਅਧਿਆਪਕ ਸਾਡੇ ਲਈ ਮਾਪਿਆਂ ਵਾਂਗ ਹੁੰਦੇ ਹਨ ਜੋ ਸਾਨੂੰ ਚੰਗੇ-ਮੰਦੇ ਦੀ ਪਹਚਾਨ ਕਰਾਉਂਦੇ ਹਨ। ਇਹ ਦਿਨ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਦੇ ਮੌਕੇ ‘ਤੇ ਮਨਾਇਆ ਜਾਂਦਾ ਹੈ। ਸਾਨੂੰ ਚਾਹੀਦਾ ਹੈ ਕਿ ਅਸੀਂ ਆਪਣੇ ਅਧਿਆਪਕਾਂ ਦੀ ਹਮੇਸ਼ਾ ਇੱਜ਼ਤ ਕਰੀਏ ਤੇ ਉਹਨਾਂ ਦੇ ਦੱਸੇ ਰਸਤੇ ‘ਤੇ ਚੱਲੀਏ।

ਇੱਕ ਚੰਗਾ ਅਧਿਆਪਕ ਹਮੇਸ਼ਾ ਆਪਣੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਕੁਝ ਵੱਡਾ ਕਰਨ ਅਤੇ ਇੱਕ ਚੰਗਾ ਇਨਸਾਨ ਬਣਨ ਲਈ ਪ੍ਰੇਰਿਤ ਕਰਦਾ ਹੈ।ਇੱਕ ਅਧਿਆਪਕ ਆਪਣੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਤੋਂ ਪਰੇ ਸਿਖਾਉਂਦਾ ਹੈ ਪਰ ਜ਼ਿੰਦਗੀ ਦੀਆਂ ਸਾਰੀਆਂ ਚੁਣੌਤੀਆਂ ਨੂੰ ਪਾਰ ਕਰਨ ਦੀ ਹਿੰਮਤ ਵੀ ਦਿੰਦਾ ਹੈ। ਇੱਕ ਅਧਿਆਪਕ ਸਾਡੀ ਜ਼ਿੰਦਗੀ ਦਾ ਇੱਕ ਅਨਮੋਲ ਹੀਰਾ ਹੈ, ਜੋ ਹਨੇਰੇ ਵਿੱਚ ਵੀ ਰੌਸ਼ਨੀ ਲਿਆਉਂਦਾ ਹੈ।ਅਧਿਆਪਕ ਦਿਵਸ ਦੀਆਂ ਮੁਬਾਰਕਾਂ।