ਅਮਰੀਕਾ ਅਤੇ ਭਾਰਤ ਜਲਦੀ ਕਰਨਗੇ ਟੈਰਿਫ ਤੇ ਫੈਂਸਲਾ : ਰਾਸ਼ਟਰਪਤੀ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੇ ਸੰਕੇਤ – ਮੀਟਿੰਗ ਹੋਈ ਤੈਅ

ਨਿਊਜ਼ ਪੰਜਾਬ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਟੈਰਿਫ ਨੀਤੀਆਂ ਤੇ ਇੱਕ ਮੀਟਿੰਗ ਕਰਨ ਦੀਆਂ ਤਿਆਰੀਆਂ ਵਿੱਚ ਹਨ ਅਤੇ ਇਹ ਮੀਟਿੰਗ ਅਗਲੇ ਕੁਝ ਹਫਤਿਆਂ ਵਿੱਚ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ

ਟੈਰਿਫ ਨੀਤੀਆਂ ਕਾਰਨ ਵਧੇ ਵਿਵਾਦ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕਰਨ ਲਈ ਉਤਸੁਕ ਹਨ। ਉਨ੍ਹਾਂ ਇਹ ਵੀ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰਕ ਰੁਕਾਵਟਾਂ ਨੂੰ ਦੂਰ ਕਰਨ ਲਈ ਗੱਲਬਾਤ ਚੱਲ ਰਹੀ ਹੈ। ਟਰੰਪ ਨੇ ਅੱਧੀ ਰਾਤ (ਭਾਰਤੀ ਸਮੇਂ) ਤੋਂ ਬਾਅਦ ਜਾਰੀ ਕੀਤੇ ਆਪਣੇ ਬਿਆਨ ਵਿੱਚ  ਕਿਹਾ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਰੂਥ ਸੋਸ਼ਲ ‘ਤੇ ਕਿਹਾ, ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਅਮਰੀਕਾ ਵਪਾਰਕ ਰੁਕਾਵਟਾਂ ਨੂੰ ਦੂਰ ਕਰਨ ਲਈ ਗੱਲਬਾਤ ਜਾਰੀ ਰੱਖ ਰਹੇ ਹਨ। ਮੈਂ ਆਉਣ ਵਾਲੇ ਹਫ਼ਤਿਆਂ ਵਿੱਚ ਆਪਣੇ ਬਹੁਤ ਚੰਗੇ ਦੋਸਤ, ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕਰਨ ਦੀ ਉਮੀਦ ਕਰ ਰਿਹਾ ਹਾਂ। ਮੈਨੂੰ ਵਿਸ਼ਵਾਸ ਹੈ ਕਿ ਸਾਡੇ ਦੋਵਾਂ ਮਹਾਨ ਦੇਸ਼ਾਂ ਲਈ ਇੱਕ ਸਫਲ ਸਿੱਟੇ ‘ਤੇ ਪਹੁੰਚਣ ਵਿੱਚ ਕੋਈ ਮੁਸ਼ਕਲ ਨਹੀਂ ਆਵੇਗੀ!

ਟੈਰਿਫ ਕਾਰਨ ਭਾਰਤ-ਅਮਰੀਕਾ ਦੇ ਸਬੰਧ ਵਿਗੜ ਗਏ ਸਨ  ਅਮਰੀਕਾ ਨੇ ਭਾਰਤ ‘ਤੇ 25% ਟੈਰਿਫ ਲਗਾਇਆ ਸੀ । ਇਸ ਤੋਂ ਇਲਾਵਾ, ਰੂਸ ਤੋਂ ਕੱਚਾ ਤੇਲ ਖਰੀਦਣ ‘ਤੇ 25% ਵਾਧੂ ਟੈਰਿਫ ਲਗਾਇਆ ਗਿਆ ਹੈ। ਇਸ ਤਰ੍ਹਾਂ, 27 ਅਗਸਤ ਤੋਂ ਭਾਰਤ ‘ਤੇ ਕੁੱਲ 50% ਟੈਰਿਫ ਲਾਗੂ ਹੋ ਗਿਆ ਹੈ।  ਇਸ ਟੈਰਿਫ ਵਿਵਾਦ ਦੇ ਵਿਚਕਾਰ, ਹਾਲ ਹੀ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਚੀਨ ਦੇ ਤਿਆਨਜਿਨ ਵਿੱਚ ਆਯੋਜਿਤ ਐਸਸੀਓ ਸੰਮੇਲਨ ਵਿੱਚ ਸ਼ਿਰਕਤ ਕੀਤੀ, ਜਿੱਥੇ ਪ੍ਰਧਾਨ ਮੰਤਰੀ ਮੋਦੀ ਨੇ ਰੂਸੀ ਰਾਸ਼ਟਰਪਤੀ ਪੁਤਿਨ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਬਹੁਤ ਗਰਮਜੋਸ਼ੀ ਨਾਲ ਮੁਲਾਕਾਤ ਕੀਤੀ, ਜਿਸਦੀ ਦੁਨੀਆ ਭਰ ਦੇ ਮੀਡੀਆ ਵਿੱਚ ਚਰਚਾ ਹੋਈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਰੁਖ਼ ਵਿੱਚ ਨਰਮੀ ਆਉਣ ਦੇ ਵਿਚਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਟਰੰਪ ਦੀ ਗੱਲਬਾਤ ਦੀ ਪੇਸ਼ਕਸ਼ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ

ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, ‘ਭਾਰਤ ਅਤੇ ਅਮਰੀਕਾ ਕਰੀਬੀ ਦੋਸਤ ਅਤੇ ਕੁਦਰਤੀ ਭਾਈਵਾਲ ਹਨ। ਮੈਨੂੰ ਵਿਸ਼ਵਾਸ ਹੈ ਕਿ ਸਾਡੀਆਂ ਵਪਾਰਕ ਗੱਲਬਾਤ ਭਾਰਤ-ਅਮਰੀਕਾ ਭਾਈਵਾਲੀ ਦੀ ਅਥਾਹ ਸੰਭਾਵਨਾ ਨੂੰ ਖੋਲ੍ਹਣ ਦਾ ਰਾਹ ਪੱਧਰਾ ਕਰਨਗੀਆਂ। ਸਾਡੀਆਂ ਟੀਮਾਂ ਇਨ੍ਹਾਂ ਚਰਚਾਵਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਕੰਮ ਕਰ ਰਹੀਆਂ ਹਨ। ਮੈਂ ਰਾਸ਼ਟਰਪਤੀ ਟਰੰਪ ਨਾਲ ਗੱਲ ਕਰਨ ਲਈ ਵੀ ਉਤਸੁਕ ਹਾਂ। ਅਸੀਂ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਇੱਕ ਉੱਜਵਲ ਅਤੇ ਖੁਸ਼ਹਾਲ ਭਵਿੱਖ ਯਕੀਨੀ ਬਣਾਉਣ ਲਈ ਮਿਲ ਕੇ ਕੰਮ ਕਰਾਂਗੇ।’

ਦੋਨਾਂ ਦੇਸ਼ਾਂ ਵਿਚਕਾਰ ਮੁੜ੍ਹ ਗੱਲਬਾਤ ਆਉਂਦੇ ਦਿਨਾਂ ਵਿੱਚ ਹੋਣ ਦੀ ਸੰਭਾਵਨਾ ਹੈ

ਤਸਵੀਰਾਂ ਸੰਕੇਤਕ