ਸੋਨੀਆ ਗਾਂਧੀ ਖਿਲਾਫ ਨਾਗਰਿਕਤਾ ਤੋਂ ਬਿਨਾਂ ਵੋਟਰ ਬਣਨ ਦਾ ਕੇਸ ਖਾਰਜ

ਨਿਊਜ਼ ਪੰਜਾਬ

11 ਸਤੰਬਰ 2025

ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਖ਼ਿਲਾਫ਼ ਰਾਊਸ ਐਵੇਨਿਊ ਅਦਾਲਤ ਨੇ ਦਰਜ ਕੀਤੀ ਗਈ ਅਪਰਾਧਿਕ ਸ਼ਿਕਾਇਤ ਨੂੰ ਰੱਦ ਕਰ ਦਿੱਤਾ ਹੈ। ਇਸ ਸ਼ਿਕਾਇਤ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਨੇ ਭਾਰਤੀ ਨਾਗਰਿਕਤਾ ਪ੍ਰਾਪਤ ਕਰਨ ਤੋਂ ਪਹਿਲਾਂ ਹੀ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ ਲਈ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕੀਤੀ ਸੀ। ਅਦਾਲਤ ਨੇ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਕਿਹਾ ਕਿ ਇਸ ਵਿੱਚ ਕੋਈ ਵਾਜਬ ਆਧਾਰ ਨਹੀਂ ਹੈ ਅਤੇ ਇਸਨੂੰ ਅੱਗੇ ਨਹੀਂ ਵਧਾਇਆ ਜਾ ਸਕਦਾ।