ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਹਫਤਾਵਾਰੀ ਕਥਾ ਅਤੇ ਕੀਰਤਨ ਸ਼ਮਾਗਮ ਅੱਜ ਅਤੇ ਕੱਲ – ਕੁਲਵਿੰਦਰ ਸਿੰਘ ਬੈਨੀਪਾਲ 

ਨਿਊਜ਼ ਪੰਜਾਬ

ਲੁਧਿਆਣਾ, 11 ਸਤੰਬਰ – ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਹਫਤਾਵਾਰੀ ਗੁਰਮਤਿ ਕਥਾ ਅਤੇ ਕੀਰਤਨ ਸ਼ਮਾਗਮ ਮਿਤੀ 13 ਦਿਨ ਛਨੀਵਾਰ ਅਤੇ ਮਿਤੀ 14 ਦਿਨ ਐਤਵਾਰ ਦੇ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸ਼ਹਿਯੋਗ ਸਦਕਾ ਕਰਵਾਏ ਜਾਂਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸਮਾਗਮ ਵਿੱਚ ਛਨੀਵਾਰ ਪੰਥ ਪ੍ਰਸਿੱਧ ਕਥਾ ਵਾਚਕ ਅਤੇ ਪੰਥ ਪ੍ਰਸਿੱਧ ਰਾਗੀ ਜਥੇ ਕੀਰਤਨ ਅਤੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ਛਨੀਵਾਰ ਗਿਆਨੀ ਗੁਰਮੀਤ ਸਿੰਘ ਲੁੱਧਿਆਣੇ ਵਾਲੇ ਵਾਲੇ ਸਾਮ 7/15 ਤੋਂ 8/30 ਵਜੈ ਤਕ ਸੰਗਤਾਂ ਨੂੰ ਸੁਖਮਨੀ ਸਾਹਿਬ ਜੀ ਦੀ ਕਥਾ ਦੀ ਵਿਆਖਿਆ ਸ੍ਰਵਣ ਕਰਵਾਉਣਗੇ। ਅਤੇ। ਦਿਨ ਐਤਵਾਰ ਸਵੇਰੇ ਅਮ੍ਰਿਤ ਵੇਲੇ ਰੋਜਾਨਾ ਦੀ ਤਰ੍ਹਾਂ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕਿਤੇ ਜਾਣਗੇ ਅਤੇ ਆਸਾ ਜੀ ਦੀ ਵਾਰ ਦੇ ਕੀਰਤਨ ਗੁਰੂ ਘਰ ਦੇ ਹਜੂਰੀ ਰਾਗੀ ਭਾਈ ਜਸਵੰਤ ਸਿੰਘ ਗਗਨਦੀਪ ਸਿੰਘ ਅਤੇ ਅਮਨਦੀਪ ਸਿੰਘ ਜੀ ਸੰਗਤਾ ਨੂੰ ਸ੍ਰਵਣ ਕਰਵਾਉਣਗੇ। ਅਤੇ ਸਾਮ ਦੇ ਸਮਾਗਮ ਵਿੱਚ ਪਹਿਲਾਂ ਸੰਦੀਪ ਸਿੰਘ ਜਵੱਦੀ ਟਕਸਾਲ ਵਾਲੇ ਸੰਗਤਾਂ ਨੂੰ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕਰਕੇ ਨਿਹਾਲ ਕਰਨਗੇ ਅਤੇ ਸੋਧਰ ਰਹਿਰਾਸ ਦੀ ਚੌਂਕੀ ਤੋਂ ਬਾਅਦ 7/15 ਤੋਂ 8/30 ਵੱਜੇ ਤੱਕ ਪੰਥ ਪ੍ਰਸਿੱਧ ਰਾਗੀ ਭਾਈ ਗੁਰਇਕਵਾਲ ਸਿੰਘ ਗੁਰਦਾਸਪੁਰ ਵਾਲੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸ੍ਰਵਨ ਕਰਵਾਉਣਗੇ! ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਤੇ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਟਾਈਮ ਸਿਰ ਗੁਰੂਦਵਾਰਾ ਸਾਹਿਬ ਪਹੁੰਚ ਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਣੋ ਅਤੇ ਗੁਰੂ ਦੀਆ ਖੁਸੀਆ ਪ੍ਰਾਪਤ ਕਰੋ।ਅਤੇ ਮੀਟਿੰਗ ਵਿੱਚ ਸ਼ਾਮਲ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ।

—————–

ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖ਼ੇ ਹਫ਼ਤਾਵਾਰੀ ਗੁਰਮਤਿ ਸ਼ਮਾਗਮ = ਕੁਲਵਿੰਦਰ ਸਿੰਘ ਬੈਨੀਪਾਲ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿੱਚ ਹਫ਼ਤਾਵਾਰੀ ਗੁਰਮਤਿ ਸ਼ਮਾਗਮ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸ਼ਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ ! ਜਿਨ੍ਹਾਂ ਵਿੱਚ ਸਵੇਰੇ ਅਮ੍ਰਿਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ! ਰੋਜ਼ਾਨਾ ਦੀ ਤਰ੍ਹਾਂ ਪਹਿਲਾਂ ਨਿਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕਰਵਾਏ ਗਏ! ਗੁਰੂ ਘਰ ਦੇ ਹਜੂਰੀ ਰਾਗੀ ਭਾਈ ਦਿਲਬਾਗ ਸਿੰਘ ਗੁਰੂ ਕਾਸ਼ੀ ਵਾਲੇ ਗੁਰੂ ਘਰ ਦੇ ਹਜ਼ੂਰੀ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਗਿਆਨੀ ਹਰਪ੍ਰੀਤ ਸਿੰਘ ਲੁਧਿਆਣੇ ਵਾਲੀਆ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਗਈ! ਸਾਮ ਦੇ ਪ੍ਰੋਗਾਮ ਵਿੱਚ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲੀਆ ਨੇ ਸੰਗਤਾਂ ਨਾਲ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ! ਅਤੇ ਰਹਿਰਾਸ ਸੋਧਰ ਦੀ ਚੋਕੀ ਤੋਂ ਬਾਅਦ ਭਾਈ ਸਤਿੰਦਰ ਪਾਲ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸ ਭਿੱਨਾ ਕੀਰਤਨ ਸ੍ਰਵਣ ਕਰਵਾਇਆ ਅਤੇ ਗੁਰੂ ਜਸ ਨਾਲ ਜੋੜਿਆ। ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਹਾਜ਼ਰੀਆਂ ਭਰਕੇ ਆਪਣਾ ਜੀਵਨ ਸਫਲਾਂ ਕੀਤਾ ਅਤੇ ਪਰਮਿੰਦਰ ਸਿੰਘ ਦਰਸ਼ਨ ਸਿੰਘ ਅਤੇ ਬਲਬੀਰ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਸਤਿੰਦਰ ਪਾਲ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੀਆ ਦੇ ਕੀਰਤਨੀ ਜੱਥੇ ਨੂੰ ਸਨਮਾਨਿਤ ਕੀਤਾ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਟਾਇਮ ਸਿਰ ਗੁਰੂ ਘਰ ਆਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਣਿਆ ਕਰਨ ਅਤੇ ਆਪਣਾ ਜੀਵਨ ਸਫਲਾ ਕਰਨ !ਸੰਗਤਾਂ ਵਿੱਚ ਹਾਜ਼ਰ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ ਚਰਨਜੀਤ ਸਿੰਘ ਪਾਇਲ ਹਰਨੇਕ ਸਿੰਘ ਮਨਜੀਤ ਸਿੰਘ ਪਾਇਲ ਗੁਰਚਰਨ ਸਿੰਘ ਹਰਨੇਕ ਸਿੰਘ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸਚਦੇਵਾ ਜਗਜੀਵਨ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ ਤਰਲੋਕ ਸਿੰਘ ਮਨਿੰਦਰ ਸਿੰਘ ਜਸਵਿੰਦਰ ਸਿੰਘ ਹਰਪਾਲ ਸਿੰਘ ਚਮਨ ਸਿੰਘ ਅਤੇ ਕਰਮ ਸਿੰਘ ਤਜਿੰਦਰ ਸਿੰਘ