ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਵਿਖੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ – ਕੁਲਵਿੰਦਰ ਸਿੰਘ ਬੈਨੀਪਾਲ

ਨਿਊਜ਼ ਪੰਜਾਬ

ਲੁਧਿਆਣਾ, 18 ਸਤੰਬਰ – ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋ ਬੀਤੀ ਰਾਤ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਕੀਤਾ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਬੀਬੀ ਜਸਪ੍ਰੀਤ ਕੌਰ ਪਟਿਆਲੇ ਵਾਲੇ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਵਿੱਚ ਆਇਆਂ ਸੰਗਤਾਂ ਦਾ ਵਧਾਈ ਦਿੰਦੀਆਂ ਕਿਹਾ ਕਿ ਆਪ ਵੱਡਭਾਗੇ ਹੋ ਜੋ ਸ਼ਹੀਦੀ ਸਤਾਬਦੀ ਵਿੱਚ ਸ਼ਮੂਲੀਅਤ ਕਰ ਰਹੇ ਹੋ। ਅਤੇ ਬਾਅਦ ਵਿੱਚ ਪੰਥ ਪ੍ਰਸਿੱਧ ਰਾਗੀ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਦੇ ਕੀਰਤਨੀ ਜੱਥੇ ਨੇ ਇਲਾਹੀ ਬਾਣੀ ਦਾ ਕੀਰਤਨ ਸੰਗਤਾਂ ਨੂੰ ਸ੍ਰਵਨ ਕਰਵਾਇਆ ਅਤੇ ਗੁਰੂ ਜੱਸ ਨਾਲ ਜੋੜੀਆਂ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਨੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਬੇਨਤੀ ਵੀ ਕੀਤੀ। ਭਾਰੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਨੱਤਮਸਤਕ ਹੋਕੇ ਕੀਰਤਨ ਦਾ ਆਨੰਦ ਮਾਣਿਆ ਅਤੇ ਆਪਣਾ ਜੀਵਨ ਸਫਲਾਂ ਕੀਤਾ।ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਨੌਵੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗਬਹਾਦਰ ਜੀ ਵੱਲੋ ਬਖਸ਼ੇ ਸਿਧਾਂਤਾਂ ਤੇ ਸਿੱਖਿਆਵਾਂ ਦਾ ਵੱਧ ਤੋ ਵੱਧ ਪ੍ਰਚਾਰ ਸੰਗਤਾਂ ਤੱਕ ਪਹੁੰਚਾਣ ਲਈ ਪ੍ਰਚਾਰਕ ਆਪਣੀ ਸਰਗਰਮ ਭੂਮਿਕਾ ਨਿਭਾਉਣ ਤਾਂ ਹੀ 350 ਸਾਲਾਂ ਸ਼ਹੀਦੀ ਸ਼ਤਾਬਦੀ ਮਨਾਉਣੀ ਸਫਲਾ ਹੋ ਸਕਦੀ ਹੈ!ਉਨ੍ਹਾਂ ਨੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਵਿਖੇ ਹੋਣ ਵਾਲੇ ਗੁਰਮਤਿ ਸਮਾਗਮਾਂ ਅੰਦਰ ਆਪਣੇ ਨਾਲ ਹਾਜ਼ਰੀਆਂ ਭਰਨ ਲਈ ਪ੍ਰੇਰਿਤ ਕਰਿਆ ਕਰਨ।

ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਪਰਮਿੰਦਰ ਸਿੰਘ ਮਲਕੀਤ ਸਿੰਘ ਚਰਨਜੀਤ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਅਤੇ ਦਰਸ਼ਨ ਸਿੰਘ ਨੇ ਸਾਂਝੇ ਤੌਰ ਤੇ ਕੀਰਤਨੀ ਜੱਥੇ ਦੇ ਸਮੂਹ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ

ਅਤੇ ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਏ ਗਏ। ਅਤੇ ਸਮਾਗਮ ਅੰਦਰ ਹਾਜ਼ਰ ਹੋਏ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਸ. ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਯਸ਼ਪਾਲ ਸਿੰਘ, ਰਜਿੰਦਰ ਸਿੰਘ ਭਾਟੀਆ ਬਲਬੀਰ ਸਿੰਘ ਗੁਰਦੀਪ ਸਿੰਘ ਕਾਲੜਾ ਜਗਮੋਹਨ ਸਿੰਘ ਸਰਬਜੀਤ ਸਿੰਘ ਚੱਗਰ ਬਲਬੀਰ ਸਿੰਘ ਚਰਨਜੀਤ ਸਿੰਘ, ਤਰਲੋਕ ਸਿੰਘ ਸੱਚਦੇਵਾ,ਪਰਮਜੀਤ ਸਿੰਘ ਅਵਤਾਰ ਸਿੰਘ ਅਰਜਨ ਸਿੰਘ ਦਰਸ਼ਨ ਸਿੰਘ ਸੋਨਪਾਲ ਵਿਰਨਜੀਤ ਸਿੰਘ ਸੋਨਪਾਲ ਹਰਮੀਤ ਸਿੰਘ ਐਡਵੋਕੇਟ ਰਜਿੰਦਰ ਪਾਲ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸ਼ਪਾਲ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਮਨਜੀਤ ਸਿੰਘ,ਕਨਵੰਲਜੀਤ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਜਿੰਨ੍ਹਾਂ ਵਿੱਚ ਬੀਬੀ ਮਨਜੀਤ ਕੌਰ ਬੀਬੀ ਬਲਵਿੰਦਰ ਕੌਰ ਬੱਤਰਾ ਬੀਬੀ ਦਵਿੰਦਰ ਕੌਰ ਬੀਬੀ ਕਰਮਜੀਤ ਕੌਰ ਬੀਬੀ ਕੁਲਜੀਤ ਕੌਰ, ਬੀਬੀ ਅਮ੍ਰਿਤਪਾਲ ਕੌਰ, ਸਿਮਰਨ ਕੌਰ, ਪਰਮਜੀਤ ਕੌਰ,ਵਿਸੇਸ਼ ਤੌਰ ਤੇ ਹਾਜਰ ਸਨ!