ਜਿਲ੍ਹਾ ਲੁਧਿਆਣਾ ਵਿਚ 2 ਹੋਰ ਮਰੀਜ਼ ਪਾਜ਼ੀਟਿਵ ਆਏ – -ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ-ਡਿਪਟੀ ਕਮਿਸ਼ਨਰ
ਨਿਊਜ਼ ਪੰਜਾਬ
ਲੁਧਿਆਣਾ, 29 ਮਈ -ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿੱਚ ਦੋ ਹੋਰ ਮਰੀਜ਼ਾਂ ਦਾ ਵਾਧਾ ਹੋਇਆ ਹੈ। ਅੱਜ ਪਾਜ਼ੀਟਿਵ ਪਾਏ ਗਏ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ ਮਾਮਲੇ ਸ਼ਹਿਰ ਲੁਧਿਆਣਾ ਅਤੇ ਸਮਰਾਲਾ ਨਾਲ ਸੰਬੰਧਤ ਹਨ। ਇਸ ਤੋਂ ਇਲਾਵਾ ਅੱਜ ਤਿੰਨ ਵਿਅਕਤੀਆਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ, ਜਿਨ•ਾਂ ਵਿੱਚ 2 ਜਵਾਨ ਦਯਾ ਬਸਤੀ ਦਿੱਲੀ ਨਾਲ ਸੰਬੰਧਤ ਆਰ. ਪੀ. ਐੱਫ਼ ਜਵਾਨ ਹਨ। ਇਸ ਤਰ•ਾਂ ਚੰਦਰ ਨਗਰ ਨਿਵਾਸੀ 40 ਸਾਲਾ ਇੱਕ ਔਰਤ ਨੂੰ ਵੀ ਡੀ. ਐੱਮ. ਸੀ. ਤੋਂ ਛੁੱਟੀ ਕਰ ਦਿੱਤੀ ਗਈ ਹੈ।
ਉਨ•ਾਂ ਕਿਹਾ ਕਿ ਜ਼ਿਲ•ਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 6649 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 6364 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ•ਾਂ ਵਿੱਚੋਂ 6091 ਨਤੀਜੇ ਨੈਗੇਟਿਵ ਆਏ ਹਨ, ਜਦਕਿ 285 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ•ਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 183 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 90 ਮਰੀਜ਼ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹਨ। ਉਨ•ਾਂ ਕਿਹਾ ਕਿ ਬਦਕਿਸਮਤੀ ਨਾਲ 7 ਮੌਤਾਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ ਅਤੇ 6 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਹੁਣ ਤੱਕ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 145 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ•ਾਂ ਕਿਹਾ ਕਿ ਹੁਣ ਤੱਕ 6603 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1741 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 110 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ•ਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ•ਾਂ ਅੱਜ ਵੀ 217 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ•ਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ। ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।
ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਮਾਸਕ ਨਾ ਪਹਿਨਣ ਵਾਲੇ ਵਿਅਕਤੀ ਨੂੰ ਹੁਣ 200 ਰੁਪਏ, ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ 500 ਰੁਪਏ ਅਤੇ ਜਨਤਕ ਥਾਵਾਂ ‘ਤੇ ਥੁੱਕਣ ਵਾਲੇ ਲੋਕਾਂ ਨੂੰ 100 ਰੁਪਏ ਜੁਰਮਾਨਾ ਕੀਤਾ ਜਾਵੇਗਾ।