ਲੁਧਿਆਣਾ,21 ਸਤੰਬਰ (ਆਰ ਐਸ ਖ਼ਾਲਸਾ ) ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਦੂਜੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਅਗੰਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਪੂਰੀ ਸ਼ਰਧਾ ਭਾਵਨਾ ਦੇ ਨਾਲ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ।ਕੀਰਤਨ ਸਮਾਗਮ ਅੰਦਰ ਆਪਣੇ ਕੀਰਤਨੀ ਜੱਥੇ ਸਮੇਤ ਪੁੱਜੇ ਪੰਥ ਦੇ ਪ੍ਰਸਿੱਧ
ਕੀਰਤਨੀਏ ਭਾਈ ਲਖਵਿੰਦਰ ਸਿੰਘ ਤੇ ਭਾਈ ਕੰਵਲਜੀਤ ਸਿੰਘ ਪਟਿਆਲੇ ਵਾਲਿਆ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਅੰਗਦ ਦੇਵ ਜੀ ਵੱਲੋਂ ਉਚਰੀ ਬਾਣੀ ਮੁਨੱਖੀ ਜੀਵਨ ਦਾ ਮੂਲ ਸਰੋਤ ਹੈ। ਜਿਸ ਦੇ ਸਿਮਰਨ ਨਾਲ ਸਾਰੇ ਦੁੱਖ ਦਰਦ ਦੂਰ ਹੋ ਜ਼ਾਦੇ ਹਨ ਅਤੇ ਮੁਨੱਖ ਨੂੰ ਅਧਿਆਤਮਕ ਤੇ ਰੂਹਾਨੀਅਤ ਸਕੂਨ ਦੀ ਪ੍ਰਾਪਤੀ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸਵ. ਜੱਥੇਦਾਰ ਅਵਤਾਰ ਸਿੰਘ ਮੱਕੜ ਜੀ ਦੀ ਪ੍ਰੇਰਨਾ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਪਿਛਲੇ ਕਈ ਸਾਲਾਂ ਤੋਂ ਨਿੰਰਤਰ ਚਲ ਰਹੀ ਹਫਤਾ ਵਾਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਰਨਾ ਦਾ ਸਰੋਤ ਬਣ ਚੁੱਕੀ ਹੈ।ਇਸ ਦੋਰਾਨ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਆਪਣੇ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਕਰਦਿਆਂ ਜਿੱਥੇ ਉਨ੍ਹਾਂ ਨੂੰ ਗੁਰਤਾਗੱਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਉੱਥੇ ਨਾਲ ਹੀ ਜਾਣਕਾਰੀ ਦਿੱਤੀ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ
ਬੀਬੀ ਕਵੰਲਜੀਤ ਕੌਰ ਮਸਕੀਨ ਸ਼ਾਹਬਾਦ ਮਾਰਕੰਡਾ ਵਾਲੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ।ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਕੀਰਤਨੀ ਜੱਥੇ ਦੇ ਸਮੂਹ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ। ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮੱਕੜ, ਸੀਨੀਅਰ ਅਕਾਲੀ ਆਗੂ ਬਾਬਾ ਅਜੀਤ ਸਿੰਘ,ਜਤਿੰਦਰਪਾਲ ਸਿੰਘਸਲੂਜਾ,ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਹਰਜੀਤ ਸਿੰਘ,ਰਜਿੰਦਰ ਸਿੰਘ ਮਕੱੜ, ਕਵੰਲਪ੍ਰੀਤ ਸਿੰਘ ਸਚਦੇਵਾ,ਜਤਿੰਦਰਪਾਲ ਸਿੰਘ ਪ੍ਰਧਾਨ,ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ,ਕਮਲਦੀਪ ਸਿੰਘ ਕਾਲੜਾ , ਮੁਹੰਮਦ ਸਿਰਾਜ ਫਰੈਸ਼ ਮਿਲਕ ਵਾਲੇ, ਡਾ. ਮਨਰੂਪ ਕੌਰ ਬਾਣੀ, ਨਰਿੰਦਰਪਾਲ ਸਿੰਘ ਕਥੂਰੀਆ,ਗੁਰਦੀਪ ਸਿੰਘ ਡੀਮਾਰਟੇ,ਪਰਮਜੀਤ ਸਿੰਘ ਡੀਮਾਰਟੇ,ਪਰਮਿੰਦਰਪਾਲ ਸਿੰਘ ਡੀਮਾਰਟੇ,ਹਰਮੀਤ ਸਿੰਘ ਡੰਗ , ਜਗਬੀਰ ਸਿੰਘ,ਡਾ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਤੇ ਵਿਸੇਸ਼ ਤੌਰ ਤੇ ਹਾਜਰ ਸਨ!
◆
