ਨਿਊਜ਼ ਪੰਜਾਬ
24 ਸਤੰਬਰ 2025
ਪੰਜਾਬ ਵਿੱਚ ਪਰਾਲੀ ਸਾੜਨ ਵਾਲਿਆਂ ਖਿਲਾਫ ਪੰਜਾਬ ਸਰਕਾਰ ਨੇ ਸਖ਼ਤ ਰੁਖ਼ ਅਪਣਾਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਸਾਨਾਂ ਦੇ ਖਿਲਾਫ ਕਾਰਵਾਈ ਕੀਤੀ ਗਈ ਹੈ।ਦੱਸ ਦਈਏ ਕਿ 20 ਕਿਸਾਨਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 1.5 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਇਨ੍ਹਾਂ ਹੀ ਨਹੀਂ ਪਿਛਲੇ 8 ਦਿਨਾਂ ’ਚ 70 ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ 16 ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ।
ਕਾਬਿਲੇਗੌਰ ਹੈ ਕਿ ਸੁਪਰੀਮ ਕੋਰਟ ਨੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਕਿਸਾਨ ਵਿੱਤੀ ਤੰਗੀ ਕਾਰਨ ਪਰਾਲੀ ਸਾੜਨ ਤੋਂ ਗੁਰੇਜ਼ ਨਹੀਂ ਕਰ ਰਹੇ ਹਨ।
