ਕਾਂਗਰਸ ਪਾਰਟੀ ਨੇ ਸ਼ਹੀਦ-ਏ-ਆਜਮ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਨਿਊਜ਼ ਪੰਜਾਬ

ਲੁਧਿਆਣਾ, 28 ਸਤੰਬਰ 2025

ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ 118ਵੇਂ ਜਨਮ ਦਿਹਾੜੇ ਮੌਕੇ ਸਰਾਭਾ ਨਗਰ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਕਾਂਗਰਸੀ ਵਰਕਰਾਂ ਵੱਲੋਂ ਜਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਦੀ ਅਗਵਾਈ ਹੇਠ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਇਸ ਮੌਕੇ ਸੰਬੋਧਨ ਕਰਦਿਆਂ, ਦੀਵਾਨ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦ–ਏ-ਆਜ਼ਮ ਭਗਤ ਸਿੰਘ ਦੇਸ਼ ਦੇ ਕਰੋੜਾਂ ਲੋਕਾਂ ਲਈ ਪ੍ਰੇਰਨਾ ਦੇ ਸਰੋਤ ਹਨ, ਜਿਨ੍ਹਾਂ ਨੇ ਅੰਗਰੇਜ਼ੀ ਹਕੂਮਤ ਦੇ ਜ਼ੁਲਮ ਦੇ ਖਿਲਾਫ ਆਵਾਜ਼ ਚੁੱਕੀ ਅਤੇ ਆਪਣੀ ਜਾਨ ਕੁਰਬਾਨ ਕਰਕੇ ਨੌਜਵਾਨਾਂ ਨੂੰ ਦੇਸ਼ ਭਗਤੀ ਦਾ ਰਾਹ ਦਿਖਾਇਆ। ਦੀਵਾਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਆਜ਼ਾਦੀ ਗੁਲਾਟੀਆਂ ਦੇ ਵਿਚਾਰਾ ਉੱਪਰ ਚੱਲਣਾ ਹੀ ਉਹਨਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਇੰਦਰਜੀਤ ਕਪੂਰ, ਸੁਸ਼ੀਲ ਮਲਹੋਤਰਾ, ਕੁਲਬੀਰ ਨੀਟਾ, ਰੋਹਿਤ ਪਾਹਵਾ, ਧਰਮਿੰਦਰ ਵਰਮਾ, ਜੋਗਿੰਦਰ ਜੰਗੀ, ਨੀਰਜ ਬਿਰਲਾ, ਸੋਨੂੰ ਛੀਬਾ, ਸੰਨੀ ਖੀਵਾ, ਮੋਹਿਤ ਚੁੱਘ, ਰਾਜੀਵ ਕਪੂਰ, ਮੰਨੂ ਚੌਹਾਨ, ਸਾਹਿਲ ਕੁਮਾਰ, ਯਾਦਵਿੰਦਰ ਜੋਨੀ ਆਦਿ ਹਾਜ਼ਰ ਸਨ।