ਨਿਊਜ਼ ਪੰਜਾਬ
1 ਅਕਤੂਬਰ 2025
ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਇਲਾਜ ਲਈ ਬੈਂਗਲੁਰੂ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਸਾਹ ਲੈਣ ਵਿੱਚ ਹਲਕੀ ਤਕਲੀਫ਼ ਹੋਣ ਤੋਂ ਬਾਅਦ ਡਾਕਟਰਾਂ ਦੀ ਸਲਾਹ ‘ਤੇ ਹਸਪਤਾਲ ਲਿਜਾਇਆ ਗਿਆ। ਸੂਤਰਾਂ ਅਨੁਸਾਰ ਖੜਗੇ ਦੀ ਹਾਲਤ ਸਥਿਰ ਹੈ ਅਤੇ ਡਾਕਟਰਾਂ ਦੀ ਇੱਕ ਟੀਮ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਹਸਪਤਾਲ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਸਿਹਤ ਸਬੰਧੀ ਜਲਦੀ ਹੀ ਇੱਕ ਵਿਸਤ੍ਰਿਤ ਮੈਡੀਕਲ ਬੁਲੇਟਿਨ ਜਾਰੀ ਕੀਤੇ ਜਾਣ ਦੀ ਉਮੀਦ ਹੈ।
