ਨਿਊਜ਼ ਪੰਜਾਬ
2 ਅਕਤੂਬਰ 2025
ਪੰਜਾਬ ਸਰਕਾਰ ਨੇ ਅੰਮ੍ਰਿਤਸਰ ਵਿੱਚ 8 ਅਕਤੂਬਰ 2025 ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਕੂਲ,ਕਾਲਜ ਅਤੇ ਸਰਕਾਰੀ ਦਫ਼ਤਰ ਆਦਿ ਬੰਦ ਰਹਿਣਗੇ। ਸਰਕਾਰੀ ਹੁਕਮਾਂ ਅਨੁਸਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਸਥਾਨਕ ਪੱਧਰ ‘ਤੇ ਇਹ ਛੁੱਟੀ ਐਲਾਨੀ ਗਈ ਹੈ।

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 8 ਅਕਤੂਬਰ 2025 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾਵੇਗਾ। 7 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ।
