ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਨਮਿਤ ਅੰਤਿਮ ਅਰਦਾਸ ਅਤੇ ਕੀਰਤਨ ਸਮਾਗਮ ਗੁਰੂਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖ਼ੇ ਹੋਇਆ 

ਸਵ:ਭਾਈ ਜਸਵੰਤ ਸਿੰਘ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ

ਲੁਧਿਆਣਾ, ਗੁਰੂਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਦੇ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਜੀ ਦਾ ਕੁਝ ਦਿਨ ਪਹਿਲਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ। ਉਹ 57 ਵਰੀਆਂ ਦੇ ਸਨ ੳਹ ਆਪਣੇ ਪਿੱਛੇ ਧਰਮ ਪਤਨੀ ਸੁਖਵਿੰਦਰ ਕੋਰ ਅਤੇ ਦੋ ਬੇਟੇ ਗਗਨਦੀਪ ਸਿੰਘ ਅਮਨਦੀਪ ਸਿੰਘ ਅਤੇ ਇਕ ਬੇਟੀ ਨੂੰ ਛੱਡ ਗਏ ਹਨ। ਅੱਜ ਉਨ੍ਹਾਂ ਦੇ ਗਿ੍ਹ ਵਿਖੇ ਰੱਖੇ ਗਏ ਸਹਿਜ ਪਾਠ ਦੇ ਭੋਗ ਪਾਏ ਗਏ। ਅਤੇ ਬਾਅਦ ਵਿੱਚ ਆੰਤਿਮ ਅਰਦਾਸ ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਵਿਖੇ ਹੋਈ ਗੁਰਦੁਵਾਰਾ ਸਾਹਿਬ ਵੱਲੋਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਹੋਰ ਕਈ ਕਮੇਟੀ ਮੇਂਬਰਾ ਨੇ ਜੁਮੇਵਾਰੀ ਦੀ ਦਸਤਾਰ ਊਨਾ ਦੇ ਵੱਡੇ ਪੁੱਤਰ ਗਗਨਦੀਪ ਸਿੰਘ ਨੂੰ ਦਿੱਤੀ ਗਈ ਹੋਰ ਭੀ ਕਈ ਸੰਸਥਾਵਾਂ ਵੱਲੋਂ ਦਸਤਾਰ ਦੀ ਰਸਮ ਕੀਤੀ ਗਈ। ਅਤੇ ਜਸਵੰਤ ਸਿੰਘ ਦੇ ਅਕਾਲ ਚਲਾਣੇ ਤੇ ਸਮਾਜ ਦੇ ਵੱਖ ਵੱਖ ਵਰਗਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਭਾਈ ਜਸਵੰਤ ਸਿੰਘ ਨੂੰ ਵੱਖ ਵਰਗਾ ਦੇ ਪ੍ਰਤੀਨੀਧੀਆ ਨੇ ਸ਼ਰਧਾਂਜਲੀ ਭੇਟ ਕੀਤੀ ਜਿਨਾਂ ਵਿੱਚ ਭਾਈ ਦਵਿੰਦਰ ਸਿੰਘ ਸੋਢੀ ਜੋਗਿੰਦਰ ਸਿੰਘ ਰਿਆੜ, ਮਨਜੀਤ ਸਿੰਘ ਪਠਾਨਕੋਟ ਗੁਰਵਿੰਦਰ ਸਿੰਘ ਜਵੱਦੀ, ਭਾਈ ਅਮਨਦੀਪ ਸਿੰਘ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਪਰਮਿੰਦਰ ਸਿੰਘ ਕੁਲਵੰਤ ਸਿੰਘ ਸਿੱਧੂ ਬਲਬੀਰ ਸਿੰਘ ਯਸ਼ਪਾਲ ਸਿੰਘ ਗੁਰਦੀਪ ਸਿੰਘ ਕਾਲੜਾ ਤਜਿੰਦਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾਆਦਿ ਸ਼ਾਮਲ ਸਨ