ਨਿਊਜ਼ ਪੰਜਾਬ
6 ਅਕਤੂਬਰ 2025
ਭਾਰਤੀ ਚੋਣ ਕਮਿਸ਼ਨਰ ਵੱਲੋਂ ਤਰਨ ਤਾਰਨ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਚੋਣ ਅਧਿਕਾਰੀ ਗਿਆਨੇਸ਼ ਕੁਮਾਰ ਨੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ। ਤਰਨਤਾਰਨ ਜ਼ਿਮਨੀ ਚੋਣ ਲਈ 11 ਨਵੰਬਰ ਨੂੰ ਵੋਟਿੰਗ ਹੋਏਗੀ ਅਤੇ 14 ਨਵੰਬਰ ਨੂੰ ਨਤੀਜੇ ਆਉਣਗੇ।
ਦੱਸ ਦਈਏ ਕਿ ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਕਾਰਨ ਇਹ ਸੀਟ ਖਾਲੀ ਹੋਈ ਹੈ। ਤਿੰਨੇ ਪਾਰਟੀਆਂ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਕਰਨਬੀਰ ਸਿੰਘ ਬੁਰਜ ਨੂੰ ਟਿਕਟ ਦਿੱਤੀ ਹੈ। ਆਪ ਨੇ ਤਰਨਤਾਰਨ ਸੀਟ ਤੋਂ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਹੈ। ਭਾਜਪਾ ਨੇ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਟਿਕਟ ਦਿੱਤੀ ਹੈ।
