ਅੰਮ੍ਰਿਤਸਰ ਪੁਲਿਸ ਨੇ 2 ਹੈਂਡ ਗ੍ਰਨੇਡ ਸਮੇਤ 1 ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਨਿਊਜ਼ ਪੰਜਾਬ

7 ਅਕਤੂਬਰ 2025

ਅਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਤਰਨਤਾਰਨ ਦੇ ਵਸਨੀਕ ਹਰਪ੍ਰੀਤ ਸਿੰਘ ਉਰਫ ਹੈਪੀ ਉਰਫ ਮਿਲਖਾ ਤੋਂ 2 ਹੋਰ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ ਹਨ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦਗੀ 4 ਹੈਂਡ ਗ੍ਰਨੇਡ ਹੋ ਗਈ ਹੈ।ਜਾਣਕਾਰੀ ਅਨੁਸਾਰ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਪਾਕਿਸਤਾਨ ਦੇ ਆਈ.ਐਸ.ਆਈ. ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਅਤੇ ਉਸਨੂੰ ਇਹ ਖੇਪ ਸਰਹੱਦ ਪਾਰ ਚੈਨਲਾਂ ਰਾਹੀਂ ਪ੍ਰਾਪਤ ਹੋਈ ਸੀ।ਪੁਲਿਸ ਨੇ ਅੰਮ੍ਰਿਤਸਰ ਦੇ ਥਾਣਾ ਘਰਿੰਡਾ ਵਿਖੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਨੇ ਇਸ ਪੂਰੇ ਅੱਤਵਾਦੀ ਨੈੱਟਵਰਕ ਦਾ ਪਤਾ ਲਗਾਉਣ ਅਤੇ ਇਸਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ।