ਪੰਜਾਬੀ ਗਾਇਕ ਤੇ ਪ੍ਰੋਡਿਊਸਰ ਨੀਰਜ ਸਾਹਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪਕਿਸਤਾਨ ਗੈਂਗਸਟਰ ਰਿੰਦਾ ਨੇ ਮੰਗੀ 1 ਕਰੋੜ 20 ਲੱਖ ਰੁਪਏ ਦੀ ਫਿਰੌਤੀ, ਮੋਹਾਲੀ’ਚ ਕੇਸ ਦਰਜ 

ਨਿਊਜ਼ ਪੰਜਾਬ

9 ਅਕਤੂਬਰ 2025

ਪੰਜਾਬੀ ਸੰਗੀਤ ਅਤੇ ਫ਼ਿਲਮ ਇੰਡਸਟਰੀ ਨਾਲ ਜੁੜੇ ਕਲਾਕਾਰਾਂ ਲਈ ਖ਼ਤਰਾ ਵਧਦਾ ਜਾ ਰਿਹਾ ਹੈ। ਪੰਜਾਬੀ ਗਾਇਕ, ਅਦਾਕਾਰ ਅਤੇ ਪ੍ਰੋਡਿਊਸਰ ਨੀਰਜ ਸਾਹਨੀ ਨੂੰ ਪਾਕਿਸਤਾਨ ‘ਚ ਲੁਕੇ ਬੈਠੇ ਖ਼ਤਰਨਾਕ ਗੈਂਗਸਟਰ ਅਤੇ ਅੱਤਵਾਦੀ ਹਰਵਿੰਦਰ ਸਿੰਘ ‘ਰਿੰਦਾ’ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

ਰਿੰਦਾ ਨੇ ਵੀਡੀਓ ਕਾਲ ਰਾਹੀਂ ਸਾਹਨੀ ਤੋਂ 1 ਕਰੋੜ 20 ਲੱਖ ਰੁਪਏ ਦੀ ਵੱਡੀ ਰਕਮ ਫਿਰੌਤੀ ਵਜੋਂ ਮੰਗੀ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਖ਼ਤਮ ਕਰਨ ਦੀ ਧਮਕੀ ਦਿੱਤੀ। ਗਾਇਕ ਨੇ ਇਸ ਸਬੰਧੀ ਮੋਹਾਲੀ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ ਅਤੇ ਸੁਰੱਖਿਆ ਦੀ ਮੰਗ ਕੀਤੀ ਹੈ।ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਨੀਰਜ ਸਾਹਨੀ ਨੇ ਦੱਸਿਆ ਕਿ ਉਹ ਮੋਹਾਲੀ ਦੇ ਸੈਕਟਰ 88 ਵਿੱਚ ਰਹਿੰਦੇ ਹਨ। 6 ਅਕਤੂਬਰ ਨੂੰ ਤੜਕੇ 3:20 ਵਜੇ ਉਨ੍ਹਾਂ ਦੇ ਫੋਨ ‘ਤੇ ਵੀਡੀਓ ਕਾਲ ਆਈ। ਕਾਲ ਕਰਨ ਵਾਲੇ ਨੇ ਖੁਦ ਨੂੰ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੱਸਿਆ

ਰਿੰਦਾ ਨੇ ਸਾਹਨੀ ਨੂੰ ਕਿਹਾ ਕਿ ਉਸਨੂੰ ਤੁਰੰਤ 1.20 ਕਰੋੜ ਰੁਪਏ ਦਾ ਪ੍ਰਬੰਧ ਕਰਨਾ ਹੋਵੇਗਾ। ਧਮਕੀ ਦਿੰਦਿਆਂ ਕਿਹਾ ਗਿਆ, “ਜੇ ਪੇਮੈਂਟ ਦਾ ਇੰਤਜ਼ਾਮ ਨਾ ਹੋਇਆ ਤਾਂ ਅਸੀਂ ਤੁਹਾਡੇ ਘਰ ਹਮਲਾ ਕਰਾਂਗੇ ਅਤੇ ਪੂਰੇ ਪਰਿਵਾਰ ਨੂੰ ਮਾਰ ਦੇਵਾਂਗੇ।”