ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼’ਚ 13,430 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ 

ਨਿਊਜ਼ ਪੰਜਾਬ

16 ਅਕਤੂਬਰ 2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਭਗ 13,430 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ-ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ।  ਉਨ੍ਹਾਂ ਕਿਹਾ ਕਿ ਆਂਧਰਾ ਸਵੈ-ਮਾਣ ਅਤੇ ਸੱਭਿਆਚਾਰ ਦੀ ਧਰਤੀ ਹੈ, ਜਿਸਨੂੰ ਸਹੀ ਲੀਡਰਸ਼ਿਪ ਦਾ ਆਸ਼ੀਰਵਾਦ ਪ੍ਰਾਪਤ ਹੈ। ਡਬਲ-ਇੰਜਣ ਸਰਕਾਰ ਦੇ ਅਧੀਨ ਰਾਜ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ, ਅਤੇ ਭਾਰਤ 2047 ਤੱਕ ਇੱਕ ਵਿਕਸਤ ਰਾਸ਼ਟਰ ਬਣ ਜਾਵੇਗਾ। ਉਨ੍ਹਾਂ 21ਵੀਂ ਸਦੀ ਨੂੰ ਭਾਰਤ ਦੀ ਸਦੀ ਦੱਸਿਆ ਅਤੇ ਸੰਪਰਕ ਪ੍ਰੋਜੈਕਟਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।