ਆਪ ਦੇ ਰਜਿੰਦਰ ਗੁਪਤਾ ਪੰਜਾਬ ਤੋਂ ਚੁਣੇ ਗਏ ਰਾਜ ਸਭਾ ਮੈਂਬਰ,ਨਿਰਵਿਰੋਧ ਹੋਈ ਚੋਣ

ਨਿਊਜ਼ ਪੰਜਾਬ

16 ਅਕਤੂਬਰ 2025

AAP ਵੱਲੋਂ ਨਾਮਜ਼ਦ ਰਜਿੰਦਰ ਗੁਪਤਾ ਨਿਰਵਿਰੋਧ ਰਾਜ ਸਭਾ ਮੈਂਬਰ ਚੁਣੇ ਗਏ ਹਨ। ਉਨ੍ਹਾਂ ਦੀ ਪਤਨੀ ਮਧੂਬਾਲਾ ਨੇ ਅੱਜ ਆਪਣੇ ਕਾਗਜ਼ ਵਾਪਸ ਲੈ ਲਏ ਜਿਸ ਕਰਕੇ ਰਜਿੰਦਰ ਗੁਪਤਾ ਹੁਣ ਇਕੱਲੇ ਉਮੀਦਵਾਰ ਰਹਿ ਗਏ ਸਨ ਅਤੇ ਉਹ ਬਿਨਾਂ ਮੁਕਾਬਲੇ ਰਾਜ ਸਭਾ ਦੇ ਮੈਂਬਰ ਚੁਣੇ ਗਏ ਹਨ। ਦੱਸ ਦੇਈਏ ਕਿ ਮੌਜੂਦਾ ਵਿਧਾਇਕ ਸੰਜੀਵ ਅਰੋੜਾ ਦੇ ਅਸਤੀਫਾ ਦੇਣ ਬਾਅਦ ਇਹ ਸੀਟ ਖਾਲੀ ਹੋਈ ਸੀ। ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ਼੍ਰੀ ਡਾ. ਰਾਜਿੰਦਰ ਗੁਪਤਾ ਨੂੰ ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਸੀ।

2007 ਤੋਂ 2025 ਤਕ ਪੰਜਾਬ ’ਚ ਕਿਸੇ ਵੀ ਪਾਰਟੀ ਦੀ ਸੱਤਾ ’ਤੇ ਕਾਬਜ਼ ਹੋਣ ਦੇ ਬਾਵਜੂਦ, ਪਦਮਸ਼੍ਰੀ ਰਾਜਿੰਦਰ ਗੁਪਤਾ ਕੋਲ ਕੈਬਨਿਟ ਮੰਤਰੀ ਦਾ ਦਰਜਾ ਰਿਹਾ। ਸਵ. ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ 2007 ਤੋਂ 2017 ਤਕ, ਪਦਮਸ਼੍ਰੀ ਗੁਪਤਾ ਨੇ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਸੇਵਾ ਨਿਭਾਈ।