ਚਾਰ ਜ਼ਿਲਿਆਂ ਦੀ ਫੌਜ ਭਰਤੀ ਰੈਲੀ 7 ਅਪ੍ਰੈੱਲ ਤੋਂ

-22 ਮਾਰਚ ਤੱਕ ਕੀਤਾ ਜਾ ਸਕੇਗਾ ਆਨਲਾਈਨ ਅਪਲਾਈ
ਲੁਧਿਆਣਾ, 11 ਫਰਵਰੀ ( ਗੁਰਪ੍ਰੀਤ ਸਿੰਘ )-ਜ਼ਿਲ•ਾ ਲੁਧਿਆਣਾ, ਮੋਗਾ, ਰੂਪਨਗਰ ਅਤੇ ਅਜੀਤਗੜ• (ਮੋਹਾਲੀ) ਦੇ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਕਰਨ ਲਈ ਫੌਜ ਭਰਤੀ ਦਫ਼ਤਰ, ਢੋਲੇਵਾਲ ਕੰਪਲੈਕਸ, ਲੁਧਿਆਣਾ ਵੱਲੋਂ 7 ਅਪ੍ਰੈੱਲ ਤੋਂ 16 ਅਪ੍ਰੈੱਲ, 2020 ਤੱਕ ਭਰਤੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਸਿਪਾਹੀ (ਜਨਰਲ ਡਿਊਟੀ), ਸਿਪਾਹੀ (ਕਲਰਕ/ਸਟੋਰ ਕੀਪਰ ਟੈਕਨੀਕਲ), ਸਿਪਾਹੀ ਨਰਸਿੰਗ ਸਹਾਇਕ ਅਤੇ ਸਿਪਾਹੀ ਤਕਨੀਕੀ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ।
ਇਸ ਸੰਬੰਧੀ ਡਾਇਰੈਕਟਰ ਰਿਕਰੂਟਿੰਗ ਕਰਨਲ ਸ੍ਰੀ ਸਜੀਵ ਐੱਨ ਨੇ ਦੱਸਿਆ ਕਿ ਇਸ ਭਰਤੀ ਵਿੱਚ ਹਿੱਸਾ ਲੈਣ ਦੇ ਇਛੁੱਕ ਨੌਜਵਾਨਾਂ ਨੂੰ ਪਹਿਲਾਂ ਮਿਤੀ 22 ਮਾਰਚ, 2020 ਤੱਕ ਫੌਜ ਦੀ ਵੈੱਬਸਾਈਟ www.joinindianarmy.nic.in ‘ਤੇ ਆਨਲਾਈਨ ਅਪਲਾਈ ਕਰਨਾ ਪਵੇਗਾ। ਆਨਲਾਈਨ ਅਪਲਾਈ ਪ੍ਰਕਿਰਿਆ ਖ਼ਤਮ ਹੋਣ ‘ਤੇ ਯੋਗ ਉਮੀਦਵਾਰਾਂ ਨੂੰ ਅਗਾਊਂ ਭਰਤੀ ਪ੍ਰਕਿਰਿਆ ਬਾਰੇ ਸੂਚਿਤ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਇਹ ਭਰਤੀ ਉਪਰੋਕਤ ਜ਼ਿਲਿ•ਆਂ ਵਿੱਚ ਪੈਂਦੀਆਂ ਤਹਿਸੀਲਾਂ ਮੁਤਾਬਿਕ ਕੀਤੀ ਜਾਵੇਗੀ।